ਅੰਮ੍ਰਿਤਸਰ ''ਚ ਜਿਮ ਮਾਲਕ ਨੂੰ ਗੱਡੀ ਨਾਲ ਉਡਾਉਣ ਦੀ ਕੋਸ਼ਿਸ਼, ਦੇਖੋ ਹੈਰਾਨ ਕਰਨ ਵਾਲੀ ਵੀਡੀਓ

08/10/2018 7:06:16 PM

ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਨੋਸ਼ਹਿਰਾ ਇਲਾਕੇ ਦਾ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ਰੇਆਮ ਇਕ ਜਿਮ ਦੇ ਕੋਚ ਨੇ ਜਿਮ ਮਾਲਕ ਨੂੰ ਕਾਰ ਨਾਲ ਟੱਕਰ ਮਾਰ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। ਹਨੀਸ਼ ਕੁਮਾਰ ਨੇ ਪਿਛਲੇ ਦਿਨੀਂ ਹੀ ਕੋਚ ਸਤਨਾਮ ਸਿੰਘ ਨੂੰ ਜਿਮ ਵਿਚ ਰੱਖਿਆ ਸੀ, ਜਿਸ ਨੇ ਜਿਮ ਵਿਚ ਪੈਸਿਆਂ ਦਾ ਵੱਡਾ ਹੇਰ-ਫੇਰ ਕਰ ਦਿੱਤਾ। ਇਸ ਦੌਰਾਨ ਜਦੋਂ ਹਨੀਸ਼ ਨੇ ਸਤਨਾਮ ਤੋਂ ਪੈਸੇ ਮੰਗੇ ਤਾਂ ਉਸ ਨੇ ਜਿੰਮ ਮਾਲਕ ਹਨੀਸ਼ ਨੂੰ ਕਾਰ ਨਾਲ ਉਡਾਉਣ ਦੀ ਕੋਸ਼ਿਸ ਕੀਤੀ। ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। 
ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।