ਚੋਣ ਜ਼ਾਬਤੇ ਦਰਮਿਆਨ ਅਜਨਾਲਾ ’ਚ ਕਾਂਗਰਸੀ ਆਗੂ ਦੇ ਪੁੱਤਰ ਨੇ ਚਲਾਈਆਂ ਗੋਲੀਆਂ

Wednesday, Feb 16, 2022 - 11:04 AM (IST)

ਚੋਣ ਜ਼ਾਬਤੇ ਦਰਮਿਆਨ ਅਜਨਾਲਾ ’ਚ ਕਾਂਗਰਸੀ ਆਗੂ ਦੇ ਪੁੱਤਰ ਨੇ ਚਲਾਈਆਂ ਗੋਲੀਆਂ

ਅਜਨਾਲਾ (ਗੁਰਜੰਟ)- ਬੀਤੀ ਰਾਤ  7.30 ਦੇ ਕਰੀਬ ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਭੱਖਾ ਤਾਰਾ ਸਿੰਘ ਦੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਪੈਂਦੇ ਇੱਕ ਜਿੰਮ ਦੇ ਬਾਹਰ ਨੌਜਵਾਨਾਂ ਦਾ ਆਪਸੀ ਝਗੜਾ ਹੋ ਗਿਆ। ਇਸ ਝਗੜੇ ਨੇ ਉਸ ਵਕਤ ਭਿਆਨਕ ਰੂਪ ਧਾਰ ਲਿਆ ਜਦੋਂ ਸ਼ਹਿਰ ਦੇ ਸਾਬਕਾ ਕੌਂਸਲਰ ਤੇ ਕਾਂਗਰਸੀ ਆਗੂ ਦੇ ਮੁੰਡੇ ਵੱਲੋਂ ਆਪਣੇ ਕੁਝ ਸਾਥੀਆਂ ਨੂੰ ਬੁਲਾ ਕੇ ਗੋਲੀਆਂ ਚਲਾ ਦਿੱਤੀਆਂ ਗਈਆਂ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਕੰਵਲਜੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਭੱਖਾ ਤਾਰਾ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਭੱਖਾ ਤਾਰਾ ਸਿੰਘ ਅੰਮ੍ਰਿਤਸਰ ਰੋਡ ’ਤੇ ਸਥਿਤ ਜਿੰਮ ਵਿੱਚ ਜਿੰਮ ਲਗਾ ਰਿਹਾ ਸੀ। ਇਸ ਦੌਰਾਨ ਦਾਨਿਸ਼ ਪੁੱਤਰ ਦਵਿੰਦਰ ਸਿੰਘ ਡੈਮ ਨੇ ਜਿੰਮ ਲਗਾਉਣ ਨੂੰ ਲੈ ਕੇ ਮੇਰੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਫਿਰ ਉਸ ਨੇ ਫੋਨ ਕਰ ਕੇ ਆਪਣੇ ਸਾਥੀ ਸਨੀ, ਗੁਲਸ਼ੇਰ ਅਤੇ ਸਾਹਿਲ ਨੂੰ ਬੁਲਾ ਲਿਆ, ਜਿਨ੍ਹਾਂ ਦੇ ਆਉਣ ਤੋਂ ਬਾਅਦ ਸਨੀ ਨੇ ਆਪਣੀ ਡੱਬ ’ਚੋਂ ਪਿਸਤੌਲ ਕੱਢ ਕੇ ਹਵਾਈ ਫਾਇਰ ਅਤੇ ਜ਼ਮੀਨ ’ਤੇ ਫਾਇਰ ਕੀਤਾ।

ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ

ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਕਤ ਵਿਅਕਤੀ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਕੰਵਲਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)

 


author

rajwinder kaur

Content Editor

Related News