ਵੱਡੀ ਵਾਰਦਾਤ: ਅੰਮ੍ਰਿਤਸਰ ''ਚ GYM ''ਤੇ ਚੱਲੀਆਂ ਤਾਬੜਤੋੜ ਗੋਲੀਆਂ

Monday, Oct 26, 2026 - 05:17 PM (IST)

ਵੱਡੀ ਵਾਰਦਾਤ: ਅੰਮ੍ਰਿਤਸਰ ''ਚ GYM ''ਤੇ ਚੱਲੀਆਂ ਤਾਬੜਤੋੜ ਗੋਲੀਆਂ

ਅੰਮ੍ਰਿਤਸਰ (ਕੈਪਟਨ)- ਚੌਂਕ ਮਹਿਤਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਸਵੇਰੇ ਕਰੀਬ 5:15 ਵਜੇ ਕਸਬਾ ਚੌਂਕ ਮਹਿਤਾ ਸਥਿਤ JD RED GYM 'ਤੇ ਗੋਲੀਆਂ ਚਲਾਉਣ ਦੀ ਵਾਰਦਾਤ ਹੋਈ ਹੈ। ਥਾਣਾ ਮਹਿਤਾ ਦੀ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ 'ਤੇ ਸਵਾਰ 2 ਨਕਾਬਪੋਸ਼ ਜਿੰਮ ਦੇ ਬਾਹਰ ਆਏ। ਪਿੱਛੇ ਬੈਠੇ ਵਿਅਕਤੀ ਨੇ ਪਿਸਟਲ ਨਾਲ ਸਿੱਧੀਆਂ 3 ਗੋਲੀਆਂ ਚਲਾ ਦਿੱਤੀਆਂ, ਜੋ ਜਿੰਮ ਦੇ ਬਾਹਰ ਲੱਗੇ ਸ਼ੀਸ਼ੇ ਨੂੰ ਚੀਰਦੀ ਹੋਈ ਅੰਦਰ ਕਾਊਂਟਰ 'ਚ ਜਾ ਲੱਗੀਆਂ।

ਇਹ ਵੀ ਪੜ੍ਹੋ- ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਇਸ ਦੌਰਾਨ ਰਿਸੈਪਸ਼ਨ 'ਤੇ ਬੈਠਾ ਵਿਅਕਤੀ ਵਾਲ-ਵਾਲ ਬਚ ਗਿਆ। ਮਾਮਲੇ ਸਬੰਧੀ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿੰਮ ਮਾਲਕ ਦੇ ਬਿਆਨ ਮੁਤਾਬਕ ਉਨ੍ਹਾਂ ਨੂੰ ਪਹਿਲਾਂ ਪੈਸਿਆਂ ਦੀ ਮੰਗ ਨੂੰ ਲੈ ਕੇ ਫੋਨ ਅਤੇ ਮੈਸੇਜ ਆਏ ਸਨ, ਜਿਸ ਤੋਂ ਬਾਅਦ ਇਹ ਵਾਰਦਾਤ ਵਾਪਰੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆ ਗਈ ਹੈ ਅਤੇ ਪੁਲਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਜਲਦ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ ਵਪਾਰੀਆਂ ਨੇ ਐਕਸ਼ਨ ਕਮੇਟੀ ਕੋਲੋਂ ਕਰ'ਤੀ ਵੱਡੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News