ਜਲੰਧਰ ''ਚ ਜਿਮਖਾਨਾ ਕਲੱਬ ਚੋਣਾਂ ਅੱਜ: ਮੋਬਾਇਲ ਫੋਨ ਦੀ ਵਰਤੋਂ ’ਤੇ ਪਾਬੰਦੀ ਸਣੇ ਰਹੇਗੀ ਇਹ ਸਖ਼ਤੀ

Sunday, Mar 10, 2024 - 10:52 AM (IST)

ਜਲੰਧਰ ''ਚ ਜਿਮਖਾਨਾ ਕਲੱਬ ਚੋਣਾਂ ਅੱਜ: ਮੋਬਾਇਲ ਫੋਨ ਦੀ ਵਰਤੋਂ ’ਤੇ ਪਾਬੰਦੀ ਸਣੇ ਰਹੇਗੀ ਇਹ ਸਖ਼ਤੀ

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ-ਕਮ-ਸੀਨੀਅਰ ਵਾਈਸ ਪ੍ਰੈਜ਼ੀਡੈਂਟ ਵਿਸ਼ੇਸ਼ ਸਾਰੰਗਲ ਨੇ ਜਿਮਖਾਨਾ ਕਲੱਬ ਚੋਣਾਂ ਦੇ ਮੌਕੇ ’ਤੇ ਵੋਟਰਾਂ ਅਤੇ ਉਮੀਦਵਾਰਾਂ ਦੋਵਾਂ ਨੂੰ ਪੂਰੀ ਚੋਣ ਪ੍ਰਕਿਰਿਆ ਸ਼ਾਂਤੀਪੂਰਨ ਅਤੇ ਿਵਵਸਥਿਤ ਢੰਗ ਨਾਲ ਆਯੋਜਿਤ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਮਾਰਚ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤਕ ਇਨ੍ਹਾਂ ਚੋਣਾਂ ਨੂੰ ਸਮਾਪਤ ਕਰਨ ਲਈ ਪ੍ਰਬੰਧਾਂ ਦੀ ਸਮੀਖਿਆ ਕਰਨ ਤੋਂ ਬਾਅਦ ਚੋਣਾਵੀ ਕਰਮਚਾਰੀਆਂ ਨੂੰ ਜ਼ਰੂਰ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਦੌਰਾਨ ਵੋਟਰ ਦੇ ਤੌਰ ’ਤੇ ਕਿਸੇ ਨੇ ਫਰਜ਼ੀ ਆਈ. ਡੀ. ਦੀ ਵਰਤੋਂ ਕੀਤੀ ਜਾਂ ਕਿਸੇ ਨਾਲ ਭੇਦਭਾਵ ਕੀਤਾ ਤਾਂ ਕਲੱਬ ਦੀ ਮੈਂਬਰਸ਼ਿਪ ਰੱਦ ਕਰਨ ਦੇ ਨਾਲ-ਨਾਲ ਐੱਫ਼. ਆਈ. ਆਰ. ਵੀ ਦਰਜ ਕੀਤੀ ਜਾਵੇਗੀ। ਉਨ੍ਹਾਂ ਸਾਰੇ ਕਲੱਬ ਮੈਂਬਰਾਂ ਅਤੇ ਉਮੀਦਵਾਰਾਂ ਨੂੰ ਰਿਟਰਨਿੰਗ ਅਧਿਕਾਰੀਆਂ ਵੱਲੋਂ ਨਿਰਧਾਰਿਤ ਨਿਯਮਾਂ ਦਾ ਪਾਲਣ ਕਰਨ ਨੂੰ ਕਿਹਾ। ਉਨ੍ਹਾਂ ਸਪੱਸ਼ਟ ਕਿਹਾ ਕਿ ਵੋਟਿੰਗ ਕੇਂਦਰ ਦੇ 100 ਮੀਟਰ ਦੇ ਘੇਰੇ ਵਿਚ ਮੋਬਾਈਲ ਫੋਨ, ਕਾਰਡਲੈੱਸ ਫੋਨ ਅਤੇ ਵਾਇਰਲੈੱਸ ਸੈੱਟ ਦੀ ਵਰਤੋਂ ਦੀ ਇਜਾਜ਼ਤ ਨਹੀਂ ਹੋਵੇਗੀ।

ਇਹ ਵੀ ਪੜ੍ਹੋ: ਮਾਣ ਦੀ ਗੱਲ: ਦੇਸ਼ ਦੀ ਧੀ ਹੋਣ ਦੀ ਜ਼ਿੰਮੇਵਾਰੀ ਬਾਖ਼ੂਬੀ ਨਾਲ ਨਿਭਾਅ ਰਹੀ CRPF ਕਮਾਂਡੈਂਟ ਕਮਲ ਸਿਸੋਦੀਆ

ਇਸੇ ਤਰ੍ਹਾਂ ਪਾਰਕਿੰਗ ਇਲਾਕੇ ਿਵਚ ਵੋਟਰਾਂ ਨੂੰ ਰਿਟਰਨਿੰਗ ਅਧਿਕਾਰੀ ਵੱਲੋਂ ਜਾਰੀ ਕੀਤੀ ਗਈ ਫੋਟੋ ਪਛਾਣ ਪਰਚੀ ਦੀ ਹੀ ਵਰਤੋਂ ਕੀਤੀ ਜਾਵੇਗੀ ਅਤੇ ਕੋਈ ਹੋਰ ਪਰਚੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਚੋਣ ਦੌਰਾਨ ਉਮੀਦਵਾਰਾਂ ਨੂੰ ਨਿਰਧਾਰਿਤ ਇਲਾਕਿਆਂ ਵਿਚ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਥੇ ਉਨ੍ਹਾਂ ਨੂੰ 8 ਵੋਟਿੰਗ ਕੇਂਦਰਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਜਦੋਂ ਕਿ ਰਿਟਰਨਿੰਗ ਅਧਿਕਾਰੀਆਂ ਦੀ ਇਜਾਜ਼ਤ ਨਾਲ ਉਮੀਦਵਾਰ ਨੂੰ ਵੋਟਿੰਗ ਇਲਾਕੇ ਦਾ ਦੌਰਾ ਕਰਵਾਇਆ ਜਾਵੇਗਾ। ਉਨ੍ਹਾਂ ਨੂੰ ਵੋਟਿੰਗ ਕੇਂਦਰ ਜਾਂ ਵੋਟਿੰਗ ਇਲਾਕੇ ਵਿਚ ਬੈਠਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਨਾਲ ਜੁੜੇ ਸੁਰੱਖਿਆ ਕਰਮਚਾਰੀ (ਜ਼ੈੱਡ ਪਲੱਸ ਸੁਰੱਖਿਆ ਨੂੰ ਛੱਡ ਕੇ) ਨੂੰ ਵੋਟਿੰਗ ਕੇਂਦਰ ਵਿਚ ਦਾਖਲੇ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਲਈ ਰਿਟਰਨਿੰਗ ਅਧਿਕਾਰੀਆਂ ਵੱਲੋਂ ਨਿਰਧਾਰਿਤ ਆਦਰਸ਼ ਚੋਣ ਜ਼ਾਬਤੇ ਦਾ ਪਾਲਣ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਉਮੀਦਵਾਰ ਵੋਟਰਾਂ ਨੂੰ ਵੋਟ ਦੇਣ ਵਾਸਤੇ ਰਿਸ਼ਵਤ ਨਹੀਂ ਦੇਵੇਗਾ ਅਤੇ ਨਾ ਹੀ ਵੋਟ ਦੇਣ ਵਾਸਤੇ ਕਿਸੇ ਵੀ ਤਰ੍ਹਾਂ ਨਾਲ ਪ੍ਰਭਾਵਿਤ ਕਰੇਗਾ। ਵੋਟਰ ਵੋਟ ਪਾਉਣ ਲਈ ਆਪਣੇ ਨਾਲ ਕੋਈ ਵੀ ਪਛਾਣ-ਪੱਤਰ ਜਾਂ ਫੋਟੋ ਵੋਟਰ ਪਛਾਣ-ਪੱਤਰ ਲਿਆ ਸਕਦਾ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਮਰਿਆਦਾ ਦਾ ਸਤਿਕਾਰ ਕਰਨ ਅਤੇ ਆਪਣੇ ਬੈਲੇਟ ਪੇਪਰ ਕਿਸੇ ਨੂੰ ਵੀ ਨਾ ਦਿਖਾਉਣ ਅਤੇ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੌਰਾਨ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਨੂੰ ਕਲੱਬ ਮੈਂਬਰਸ਼ਿਪ ਤੋਂ ਕਾਲੀ ਸੂਚੀ ਪਾ ਦਿੱਤਾ ਜਾਵੇਗਾ। ਇਸ ਮੌਕੇ ਨਗਰ ਨਿਗਮ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਸਹਾਇਕ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਅਤੇ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ : ਮਾਲਵਾ, ਦੋਆਬਾ 'ਚ 2-2 ਤਾਂ ਮਾਝਾ ਜ਼ੋਨ ’ਚ ਨਹੀਂ ਹੈ ਇਕ ਵੀ ਰਾਖਵੀਂ ਸੀਟ!
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News