ਪੰਜਾਬ ''ਚ ਪੈ ਗਏ ਗੜੇ! ਮੀਂਹ ਨੇ ਫ਼ਿਰ ਵਧਾਈ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ (ਵੀਡੀਓ)
Tuesday, Jan 27, 2026 - 10:57 AM (IST)
ਚੰਡੀਗੜ੍ਹ (ਵੈੱਬ ਡੈਸਕ): ਅੱਜ ਸਵੇਰ ਤੋਂ ਜਿੱਥੇ ਪੰਜਾਬ ਦੇ ਕਈ ਇਲਾਕਿਆਂ ਵਿਚ ਬਾਰਿਸ਼ ਹੋ ਰਹੀ ਹੈ, ਉੱਥੇ ਹੀ ਕੁਝ ਥਾਵਾਂ 'ਤੇ ਗੜੇਮਾਰੀ ਵੀ ਹੋਈ ਹੈ। ਇਸ ਦੇ ਨਾਲ ਠੰਡੀਆਂ ਹਵਾਵਾਂ ਚੱਲਣ ਨਾਲ ਠਾਰ ਫ਼ਿਰ ਤੋਂ ਵੱਧ ਗਿਆ ਹੈ। ਜਾਣਕਾਰੀ ਮੁਤਾਬਕ ਰੂਪਨਗਰ ਅਤੇ ਪਟਿਆਲਾ ਦੇ ਕਈ ਇਲਾਕਿਆਂ ਵਿਚ ਗੜੇਮਾਰੀ ਹੋਈ ਹੈ। ਉੱਥੇ ਹੀ ਜਲੰਧਰ, ਲੁਧਿਆਣਾ ਤੇ ਹੋਰ ਨਾਲ ਲੱਗਦੇ ਇਲਾਕਿਆਂ ਵਿਚ ਬਾਰਿਸ਼ ਹੋ ਰਹੀ ਹੈ। ਵਿਭਾਗ ਵੱਲੋਂ ਅੱਜ ਸੰਗਰੂਰ, ਪਟਿਆਲਾ, ਮੋਹਾਲੀ ਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਚ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਅੱਜ ਸਾਰਾ ਦਿਨ ਸੂਬੇ ਵਿਚ ਬਾਰਿਸ਼ ਅਤੇ ਤੇਜ਼ ਹਵਾਵਾਂ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਕੱਲ੍ਹ ਵੀ ਕਈ ਇਲਾਕਿਆਂ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ ਅੱਜ ਸਵੇਰ ਤੋਂ ਹੋ ਰਹੀ ਬਾਰਿਸ਼ ਤੇ ਗੜੇਮਾਰੀ ਨੇ ਇਕ ਵਾਰ ਫ਼ਿਰ ਠੰਡ ਵਧਾ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹਲਕਾ ਉਤਰਾਅ-ਚੜ੍ਹਾਅ ਹੋ ਸਕਦਾ ਹੈ।
