ਪੰਜਾਬ ''ਚ ਹੋਈ ਗੜੇਮਾਰੀ ਤੇ ਮੀਂਹ ਨੇ ਕਣਕ ਦੀ ਫਸਲ ਨੂੰ ਕੀਤਾ ਤਬਾਹ

Saturday, Apr 04, 2026 - 08:52 PM (IST)

ਪੰਜਾਬ ''ਚ ਹੋਈ ਗੜੇਮਾਰੀ ਤੇ ਮੀਂਹ ਨੇ ਕਣਕ ਦੀ ਫਸਲ ਨੂੰ ਕੀਤਾ ਤਬਾਹ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) - ਪਿੰਡ ਕੋਟਲੀ ਅਬਲੂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼ਾਮ ਮੌਕੇ ਅਸਮਾਨ ’ਚ ਕਾਲੇ ਬੱਦਲ ਛਾ ਗਏ ਅਤੇ ਇਸ ਮਗਰੋਂ ਵਰਖਾ ਦੇ ਨਾਲ ਭਾਰੀ ਗੜੇਮਾਰੀ ਹੋਈ। ਪਿੰਡ ਦੇ ਕਿਸਾਨ ਗੁਰਲਾਭ ਸਿੰਘ ਸੰਧੂ ਸਰਪੰਚ, ਸਾਬਕਾ ਬਲਾਕ ਸੰਮਤੀ ਮੈਂਬਰ ਜਗਦੀਪ ਸਿੰਘ ਅਤੇ ਬਲਤੇਜ ਸਿੰਘ ਨੇ ਦੱਸਿਆ ਕਿ ਪਿੰਡ ਦੇ ਕਿਸਾਨਾਂ ਦੀ ਕਣਕ ਦੀ ਫਸਲ ਬਹੁਤ ਪ੍ਰਭਾਵਿਤ ਹੋਈ ਹੈ। ਗੜੇਮਾਰੀ ਅਤੇ ਮੀਂਹ ਨਾਲ ਕਣਕ ਦੀ ਫਸਲ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ।

ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਕਿਸਾਨ ਆਰਥਿਕ ਤੌਰ ’ਤੇ ਮੰਦਹਾਲੀ ਦੇ ਦੌਰ ’ਚੋਂ ਗੁਜ਼ਰ ਰਹੇ ਹਨ ਅਤੇ ਹੁਣ ਅਚਾਨਕ ਭਾਰੀ ਗੜੇਮਾਰੀ ਨੇ ਕਿਸਾਨਾਂ ਦੀ ਕਣਕ ਦੀ ਫਸਲ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ। ਕਈ ਦਿਨਾਂ ਤੋਂ ਰੁਕ-ਰੁਕ ਕੇ ਮੌਸਮ ਦੀ ਚੱਲ ਰਹੀ ਖਰਾਬੀ ਕਾਰਨ ਕਣਕ ਦੀ ਫਸਲ ਤੋਂ ਇਲਾਵਾ ਸਰ੍ਹੋਂ ਦੀ ਫਸਲ ਨੂੰ ਵੀ ਨੁਕਸਾਨ ਪਹੁੰਚਿਆ ਹੈ। ਬਹੁਤ ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
 


author

Inder Prajapati

Content Editor

Related News