ਪੰਜਾਬ ''ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ ''ਚ Orange Alert

Tuesday, Apr 07, 2026 - 10:51 AM (IST)

ਪੰਜਾਬ ''ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ ''ਚ Orange Alert

ਜਲੰਧਰ (ਵੈੱਬ ਡੈਸਕ)- ਅੱਜ ਸਵੇਰ ਤੋਂ ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਨੀਲਾ ਆਸਮਾਨ ਕਾਲੇ ਬੱਦਲਾਂ ਨੇ ਘਿਰਿਆ ਹੋਇਆ ਹੈ। ਇਸ ਦੇ ਨਾਲ ਕੁਝ ਇਲਾਕਿਆਂ 'ਚ ਸਵੇਰ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਮੌਸਮ ਫਿਰ ਤੋਂ ਠੰਡਾ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਭਾਰੀ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ ਵੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ 'ਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਅੱਧੇ ਦਿਨ ਦੀ ਛੁੱਟੀ

ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 11 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਉਥੇ ਹੀ 9, 10 ਤੇ 11 ਅਪ੍ਰੈਲ ਨੂੰ ਥੋੜ੍ਹੀ ਰਾਹਤ ਮਿਲੇਗੀ। 9 ਅਤੇ 10 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।  ਉੱਥੇ ਹੀ 11 ਅਪ੍ਰੈਲ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋਵੇਗਾ, ਜਿਸ ਨਾਲ ਉੱਤਰ-ਪੱਛਮੀ ਭਾਰਤ ਵਿੱਚ ਮੀਂਹ, ਤੂਫਾਨ ਅਤੇ ਬੱਦਲਵਾਈ ਵਧ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ

ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ 

ਮੌਸਮ ਵਿਭਾਗ ਨੇ 7 ਅਪ੍ਰੈਲ ਯਾਨੀ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਮਾਨਸਾ, ਬਰਨਾਲਾ,  ਬਠਿੰਡਾ, ਮੋਗਾ, ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਵਿਚ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਕਪੂਰਥਲਾ, ਜਲੰਧਰ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ 40-50 ਦੀ ਤੇਜ਼ ਰਫ਼ਤਾਰ ਨਾਲ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News