ਪੰਜਾਬ 'ਚ ਗੜ੍ਹੇਮਾਰੀ! ਬਦਲਿਆ ਮੌਸਮ ਦਾ ਮਿਜਾਜ਼
Thursday, May 01, 2025 - 10:44 PM (IST)

ਪਟਿਆਲਾ (ਕੰਵਲਜੀਤ): ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਦੇਰ ਰਾਤ ਪਟਿਆਲਾ ਵਿਚ ਤੇਜ਼ ਹਵਾਵਾਂ ਦੇ ਨਾਲ ਗੜ੍ਹੇਮਾਰੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਹੀ ਤਰਤਾਰਨ, ਜਲੰਧਰ ਸਣੇ ਕਈ ਜ਼ਿਲ੍ਹਿਆ ਵਿਚ 'ਚ ਹਨੇਰੀ ਝੱਖੜ ਦੀਆਂ ਖਬਰਾਂ ਹਨ।
ਕੇਂਦਰ ਵੱਲੋਂ ਕਿਸਾਨਾਂ ਨਾਲ 4 ਮਈ ਦੀ ਮੀਟਿੰਗ ਮੁਲਤਵੀ, ਕਿਹਾ- ਪੰਜਾਬ ਸਰਕਾਰ ਦੀ ਮੌਜੂਦਗੀ ਜ਼ਰੂਰੀ
ਦੱਸ ਦਈਏ ਕਿ ਇਸ ਤੋਂ ਪਹਿਲਾਂ ਮੌਸਮ ਵਿਭਾਗ ਵੱਲੋਂ ਪੰਜਾਬ 'ਚ 1 ਤੋਂ 5 ਮਈ ਤੱਕ ਮੀਂਹ, ਤੂਫਾਨ ਅਤੇ ਬਿਜਲੀ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਸੀ। ਮੌਸਮ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤਾ ਗਿਆ ਯੈਲੋ ਅਲਰਟ ਹੁਣ ਹੋਰ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਔਰੇਂਜ ਅਲਰਟ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
ਫਰੀਦਕੋਟ 'ਚ ਮਿਲਿਆ ਪਾਕਿਸਤਾਨੀ ਬਲੂਨ! ਕਿਸਾਨ ਦੀ ਸ਼ਿਕਾਇਤ ਮਗਰੋਂ ਜਾਂਚ ਸ਼ੁਰੂ
ਮਾਹਿਰਾਂ ਅਨੁਸਾਰ ਇਹ ਪਰਿਵਰਤਨ ਹਰਿਆਣਾ-ਪੰਜਾਬ ਖੇਤਰ ਵਿਚ ਬਣੇ ਚੱਕਰਵਾਤੀ ਦਬਾਅ ਕਾਰਨ ਹੋ ਰਿਹਾ ਹੈ। ਤੇਜ਼ ਹਵਾਵਾਂ ਨਾਲ ਧੂੜ ਉੱਡਣ ਨਾਲ ਵਿਜ਼ੀਬਿਲਿਟੀ ਘੱਟ ਹੋ ਸਕਦੀ ਹੈ। ਇਸ ਦੌਰਾਨ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਨਵਾਂ ਸ਼ਹਿਰ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਰਗੇ ਜ਼ਿਲ੍ਹਿਆਂ ਵਿਚ ਯੈਲੋ ਅਤੇ ਆਰੇਂਜ ਅਲਰਟ ਦਿੱਤਾ ਗਿਆ ਹੈ। ਇਸ ਨਾਲ ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਕੁਝ ਸਮੇਂ ਲਈ ਰਾਹਤ ਮਿਲਣ ਦੀ ਉਮੀਦ ਹੈ। ਜਦਕਿ ਦੂਜੇ ਪਾਸੇ ਮੰਡੀਆਂ ਵਿਚ ਪਈ ਫ਼ਸਲ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਜ਼ਰੂਰ ਵੱਧ ਗਈ ਹੈ।
ਸ਼ਰਾਬ ਠੇਕੇਦਾਰ ਦੀ ਗੱਡੀ ਦੀ ਦਹਿਸ਼ਤ! ਦੋ ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
ਮੌਸਮ ਵਿਭਾਗ ਅਨੁਸਾਰ 1, 2, 3, 4 ਮਈ ਅਤੇ 5 ਮਈ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 72 ਘੰਟਿਆਂ ਲਈ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ ਅਤੇ ਉਸ ਤੋਂ ਬਾਅਦ 02-04 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8