ਪੰਜਾਬ ''ਚ ਪੈ ਗਏ ਗੜ੍ਹੇ, ਬਦਲਿਆ ਮੌਸਮ ਦਾ ਮਿਜਾਜ਼

Thursday, Apr 10, 2025 - 06:23 PM (IST)

ਪੰਜਾਬ ''ਚ ਪੈ ਗਏ ਗੜ੍ਹੇ, ਬਦਲਿਆ ਮੌਸਮ ਦਾ ਮਿਜਾਜ਼

ਚੰਡੀਗੜ੍ਹ- ਪੰਜਾਬ 'ਚ ਜਿਥੇ ਕੜਾਕੇ ਦੀ ਗਰਮੀ ਪੈ ਰਹੀ ਹੈ, ਉੱਥੇ ਹੀ ਅੱਜ ਪਟਿਆਲਾ ਦੇ ਨਾਭਾ 'ਚ ਗੜ੍ਹੇਮਾਰੀ ਹੋਈ। ਇਸ ਗੜ੍ਹੇਮਾਰੀ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਇਕ ਵਾਰ ਫਿਰ ਠੰਡਾ ਕਰ ਦਿੱਤਾ ਹੈ।  ਇਸ ਵਿਚਾਲੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਮਾਨਸਾ, ਸੰਗਰੂਰ , ਪਟਿਆਲਾ 'ਚ ਅਸਮਾਨੀ ਬਿਜਲੀ ਦੀ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਤੇਜ਼ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਵੱਡੀ ਪਾਬੰਦੀ, 3 ਮਹੀਨੇ ਲਾਗੂ ਰਹਿਣਗੇ ਹੁਕਮ

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਨਾਲ ਮੌਸਮ ਵਿਚ ਤਬਦੀਲੀ ਆ ਰਹੀ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼ ਵਿਚ ਕਈ ਥਾਵਾਂ 'ਤੇ ਬਰਫ਼ਬਾਰੀ ਹੋਏ ਹੀ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਪਵੇਗਾ। ਅੱਜ ਤੋਂ ਕਈ ਜ਼ਿਲ੍ਹਿਆਂ ਵਿਚ ਤੇਜ਼ ਹਨੇਰੀ ਦੇ ਨਾਲ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਲੋਕਾਂ ਨੂੰ ਲਗਾਤਾਰ ਚੱਲ ਰਹੀ Heat Wave ਤੋਂ ਥੋੜ੍ਹੀ ਰਾਹਤ ਮਿਲੇਗੀ। ਵਿਭਾਗ ਮੁਤਾਬਕ 14 ਅਪ੍ਰੈਲ ਤਕ ਸੂਬੇ ਵਿਚ ਲੂ ਤੋਂ ਰਾਹਤ ਰਹੇਗੀ। 

ਇਹ ਵੀ ਪੜ੍ਹੋ- ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਨਵੇਂ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News