ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ, ਵੀਡੀਓ ਦੇਖ ਨਹੀਂ ਆਵੇਗਾ ਯਕੀਨ
Monday, May 11, 2026 - 05:33 PM (IST)
ਮਹਿਲ ਕਲਾਂ (ਲਕਸ਼ਦੀਪ ਗਿੱਲ) : ਪੰਜਾਬ ਵਿਚ ਜਿੱਥੇ ਕਈ ਥਾਈਂ ਤੇਜ਼ ਧੁੱਪ ਨਿਕਲੀ ਹੈ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਮਹਿਲ ਕਲਾਂ ਤੋਂ 15 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਬੀਹਲਾ ਵਿਖੇ ਤੇਜ਼ ਮੀਂਹ ਦੇ ਨਾਲ-ਨਾਲ ਭਾਰੀ ਗੜੇਮਾਰੀ ਹੋਈ ਹੈ। ਆਲਮ ਇਹ ਸੀ ਕਿ ਇਕ ਵਾਰ ਤਾਂ ਗੜ੍ਹੇਮਾਰੀ ਨਾਲ ਜ਼ਮੀਨ ਉਪਰ ਬਰਫ ਦੀ ਚਿੱਟੀ ਚਾਦਰ ਤੱਕ ਵਿੱਛ ਗਈ। ਉਂਝ ਮਹਿਲ ਕਲਾਂ ਵਿਖੇ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ ਨੋਟ ਕੀਤਾ ਗਿਆ ਤੇ ਰਾਤ ਦੇ ਤਾਪਮਾਨ 25 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ ਵਿਚ ਸ਼ਾਮਲ
ਕੀ ਕਹਿਣਾ ਹੈ ਮੌਸਮ ਵਿਭਾਗ ਦਾ
ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਅਗਲੇ ਦਿਨਾਂ ਦੌਰਾਨ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ 14 ਤਾਰੀਖ਼ ਤੱਕ ਪੰਜਾਬ 'ਚ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਕਿਹਾ ਕਿ 10 ਮਈ ਤੋਂ ਪੱਛਮੀ ਹਿਮਾਲੀਅਨ ਖੇਤਰਾਂ 'ਚ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਚੁੱਕਾ ਹੈ। ਇਸ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿਚ ਮੌਸਮ ਫਿਰ ਬਦਲ ਸਕਦਾ ਹੈ। ਕਈ ਖੇਤਰਾਂ ਵਿਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 11 ਮਈ ਨੂੰ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਇਥੇ ਇਹ ਵੀ ਦੱਸ ਦਈਏ ਕਿ ਬੀਤੀ ਰਾਤ ਜਲੰਧਰ ਸਣੇ ਪੰਜਾਬ ਦੇ ਕਈ ਹਿੱਸਿਆਂ ਵਿਚ ਤੇਜ਼ ਤੂਫਾਨ ਨੇ ਦਸਤਕ ਦਿੱਤੀ, ਜਿਸ ਨਾਲ ਸੂਬੇ ਭਰ ਵਿਚ ਕਈ ਥਾਈਂ ਨੁਕਸਾਨ ਦੀਆਂ ਖਬਰਾਂ ਆ ਰਹੀਆਂ ਹਨ।
ਇਹ ਵੀ ਪੜ੍ਹੋ : ਭਿਆਨਕ ਹਨ੍ਹੇਰੀ-ਤੂਫਾਨ ਨੇ ਮਚਾਈ ਤਬਾਹੀ, ਮੋਗਾ ਤੋਂ ਆਈਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
