ਮੋਗਾ ''ਚ ਫਿਰ ਕੱਟੇ ਗਏ ਅੰਮ੍ਰਿਤਧਾਰੀ ਬੱਚੇ ਦੇ ਕੇਸ, ਤਸਵੀਰਾਂ ਦੇਖ ਕੇ ਰਹਿ ਜਾਓਗੇ ਦੰਗ
Wednesday, Aug 09, 2017 - 12:10 PM (IST)

ਮੋਗਾ (ਪਵਨ ਗਰੋਵਰ, ਗੋਪੀ ਰਾਊਕੇ)— ਮੋਗਾ ਜ਼ਿਲੇ ਦੇ ਪਿੰਡ ਰਣੀਆਂ 'ਚ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇਕ ਅੰਮ੍ਰਿਤਧਾਰੀ ਬੱਚੇ ਦੇ ਕੇਸ ਕਤਲ ਕੀਤੇ ਜਾਣ ਦੀ ਘਟਨਾ ਵਾਪਰੀ। ਬੱਚੇ ਦਾ ਨਾਂ ਅੰਮ੍ਰਿਤਪਾਲ ਸਿੰਘ ਦੱਸਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਹਰਿੰਦਰ ਸਿੰਘ ਨੇ ਮੋਗਾ ਵਿਚ ਵਾਪਰ ਰਹੀਆਂ ਵਾਲ ਕੱਟਣ ਦੀਆਂ ਇਨ੍ਹਾਂ ਘਟਨਾਵਾਂ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿੰਡ ਦੌਲਤਪੁਰਾ ਵਿਖੇ ਇਕ ਨੌਜਵਾਨ ਦੇ ਕੇਸ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਉਸ ਮਾਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ ਦੀ ਸੂਝ-ਬੂਝ ਨਾਲ ਸੁਲਝਾਅ ਲਿਆ ਗਿਆ ਸੀ। ਉਕਤ ਨੌਜਵਾਨ ਨੇ ਖੁਦ ਹੀ ਆਪਣੇ ਕੇਸ ਕਤਲ ਕੀਤੇ ਸਨ ਅਤੇ ਜਦੋਂ ਉਸ ਤੋਂ ਇਸ ਬਾਰੇ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣੀ ਗਲਤੀ ਮੰਨ ਲਈ। ਅਕਾਲੀ ਆਗੂ ਦੀ ਇਸ ਕਾਰਵਾਈ ਨਾਲ ਪਿੰਡ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ, ਉੱਥੇ ਇਸ ਇਲਾਕੇ ਵਿਚ ਭੂਤ ਫੜ੍ਹੇ ਜਾਣ ਦੀ ਚਰਚਾ ਵੀ ਜ਼ੋਰਾਂ 'ਤੇ ਹੈ। ਇਸ ਦੇ ਬਾਵਜੂਦ ਇਸ ਤਰ੍ਹਾਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਰਕੇ ਪਿੰਡ ਦੇ ਲੋਕਾਂ ਵਿਚ ਦਹਿਸ਼ਤ ਹੈ।