ਨਾਬਾਲਿਗਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ’ਚ ਹਕੀਮ ਨਾਮਜ਼ਦ
Saturday, Oct 26, 2024 - 03:22 AM (IST)

ਪਟਿਆਲਾ (ਬਲਜਿੰਦਰ) - ਥਾਣਾ ਅਨਾਜ ਮੰਡੀ ਦੀ ਪੁਲਸ ਨੇ ਇਲਾਜ ਦੇ ਨਾਂ ’ਤੇ ਨਾਬਾਲਿਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ’ਚ ਹਕੀਮ ਖਿਲਾਫ ਕੇਸ ਦਰਜ ਕੀਤਾ ਹੈ। ਇਸ ਮਾਮਲੇ ’ਚ ਹਕੀਮ ਇਮਰਾਨ ਸ਼ਾਹ ਯੂਨਾਨੀ ਆਯੂਰਵੈਦਿਕ ਦਵਾਖਾਨਾ, ਫੈਕਟਰੀ ਏਰੀਆ, ਪਟਿਆਲਾ ਖਿਲਾਫ 74 ਬੀ. ਐੱਨ. ਐੱਸ. ਅਤੇ ਪੋਕਸੋ ਐਕਟ ਦੀ ਧਾਰਾ 8 ਤਹਿਤ ਕੇਸ ਦਰਜ ਕੀਤਾ ਹੈ।
ਲੜਕੀ ਦੀ ਮਾਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਤੀ ਲੜਕੀ ਨੂੰ ਲੈ ਕੇ ਉਕਤ ਵਿਅਕਤੀ ਕੋਲ ਇਲਾਜ ਲਈ ਗਿਆ ਸੀ। ਲੜਕੀ ਨੇ ਘਰ ਆ ਕੇ ਦੱਸਿਆ ਕਿ ਚੈੱਕਅਪ ਦੌਰਾਨ ਹਕੀਮ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਪੁਲਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।