ਪੰਜਾਬ ’ਚ ਵੱਡੀ ਵਾਰਦਾਤ, ਅੱਧੀ ਦਰਜਨ ਲੁਟੇਰਿਆਂ ਨੇ ਗੋਲ਼ੀਆਂ ਚਲਾ ਕੇ ਲੁੱਟਿਆ ਪੈਟਰੋਲ ਪੰਪ, ਮਾਲਕ ਨੂੰ ਮਾਰੀ ਗੋਲ਼ੀ

01/03/2024 6:41:19 PM

ਤਰਨਤਾਰਨ (ਰਮਨ) : ਤਰਨਤਾਰਨ ਜੰਡਿਆਲਾ ਗੁਰੂ ਰੋਡ ’ਤੇ ਮੌਜੂਦ ਪਿੰਡ ਕੱਦ ਗਿੱਲ ਵਿਖੇ ਬੁੱਧਵਾਰ ਸ਼ਾਮ ਇਕ ਪੈਟਰੋਲ ਪੰਪ ਨੂੰ ਲੁੱਟ ਦਾ ਸ਼ਿਕਾਰ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ ਵੱਲੋਂ ਗੋਲੀਆਂ ਚਲਾਉਂਦੇ ਹੋਏ ਜਿੱਥੇ ਵੱਡੀ ਲੁੱਟ ਨੂੰ ਅੰਜਾਮ ਦਿੱਤਾ ਗਿਆ, ਉੱਥੇ ਹੀ ਪੈਟਰੋਲ ਪੰਪ ਮਾਲਕ ਨੂੰ ਲੁਟੇਰੇ ਗੋਲ਼ੀ ਮਾਰ ਗਏ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਅਯਾਸ਼ੀ ਲਈ ਵੇਸਵਾਖਾਨੇ ਗਏ ਬਜ਼ੁਰਗ ਦੀ ਸਬੰਧ ਬਣਾਉਂਦਿਆਂ ਹੋਈ ਮੌਤ, ਹੈਰਾਨ ਕਰੇਗੀ ਵਜ੍ਹਾ

ਜਾਣਕਾਰੀ ਅਨੁਸਾਰ ਪਿੰਡ ਕੱਦ ਗਿੱਲ ਵਿਖੇ ਮੌਜੂਦ ਪੈਟਰੋਲ ਪੰਪ ਉੱਪਰ ਕਰੀਬ ਅੱਧੀ ਦਰਜਨ ਹਥਿਆਰਬੰਦ ਲੁਟੇਰਿਆਂ ਵੱਲੋਂ ਦਸਤਕ ਦਿੱਤੀ ਗਈ, ਜਿਸ ਦੌਰਾਨ ਮੌਕੇ ’ਤੇ ਮੌਜੂਦ ਪੰਪ ਮਾਲਕ ਸ਼ਾਮੇ ਸ਼ਾਹ ਨੂੰ ਗੋਲ਼ੀ ਮਾਰ ਦੇ ਹੋਏ ਕੈਸ਼ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਖੂਨ ਨਾਲ ਲੱਥਪੱਥ ਹੋਏ ਪੰਪ ਮਾਲਕ ਨੂੰ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਦੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਲੰਗਰ ਛਕਾਉਣ ਵਾਲੇ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ ਸਥਾਨਕ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਜਿਨਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਮੁਤਾਬਕ ਨਾਕੇਬੰਦੀ ਕੀਤੀ ਗਈ ਹੈ ਅਤੇ ਪੁਲਸ ਸੀ. ਸੀ. ਟੀ. ਵੀ. ਦੀ ਵੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ : ਹੁਣ ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕੀਤਾ ਚੱਕਾ ਜਾਮ, ਜਾਣੋ ਕਦੋਂ ਤੱਕ ਚੱਲੇਗੀ ਹੜਤਾਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh