ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਬਰਾਮਦ
Tuesday, Nov 18, 2025 - 12:31 AM (IST)
ਤਰਨਤਾਰਨ (ਰਮਨ) - ਜ਼ਿਲੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੈਂਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਬੀ.ਐੱਸ.ਐੱਫ. ਅਤੇ ਪੁਲਸ ਵੱਲੋਂ ਇੱਕ ਪੈਕਟ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ, ਜਿਸ ਦੇ ਸੰਬੰਧ ਵਿਚ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ. ਦੇ ਅਧਿਕਾਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੈਂਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਖੇਤਾਂ ਵਿਚ ਡਿੱਗੇ ਇਕ ਪੀਲੇ ਰੰਗ ਦੇ ਪੈਕਟ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਤੇ ਜਵਾਨਾਂ ਵੱਲੋਂ ਸਾਂਝੇ ਤੌਰ ’ਤੇ ਇਲਾਕੇ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ।
ਇਸ ਦੌਰਾਨ ਖੇਤਾਂ ਵਿਚ ਡਿੱਗੇ ਪੈਕਟ ਨੂੰ ਖੋਲ੍ਹਣ ਦੌਰਾਨ ਉਸ ਵਿਚੋਂ 548 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
