ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ
Thursday, Mar 07, 2024 - 07:51 AM (IST)
ਹੁਸ਼ਿਆਰਪੁਰ: ਹੁਸ਼ਿਆਰਪੁਰ ਵਿਚ ਸ਼ਿਵਰਾਤਰੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਮਾਰਚ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤਹਿਤ ਸਰਕਾਰੀ, ਨਿੱਜੀ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਕੰਗਣਾ ਰਣੌਤ ਨੇ ਫ਼ਿਰ ਲਿਆ ਦਿਲਜੀਤ ਦੋਸਾਂਝ ਨਾਲ ਪੰਗਾ! ਅੰਬਾਨੀ ਦੇ ਵਿਆਹ 'ਚ ਪਹੁੰਚੇ ਸਿਤਾਰਿਆਂ 'ਤੇ ਕੱਸਿਆ ਤੰਜ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਿਵਰਾਤਰੀ ਉਤਸਵ ਮੌਕੇ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਰਕਾਰੀ ਤੇ ਨਿੱਜੀ ਸਕੂਲਾਂ ਤੇ ਵਿੱਦਿਅਕ ਅਦਾਰਿਆਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਆਪਣੇ ਹੁਕਮਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਹ ਹੁਕਮ ਉਨ੍ਹਾਂ ਸਕੂਲਾਂ ਕਾਲਜਾਂ ਵਿਚ ਲਾਗੂ ਨਹੀਂ ਹੋਣਗੇ ਜਿਨ੍ਹਾਂ ਵਿਚ ਅੱਜ ਬੋਰਡ, ਯੂਨੀਵਰਸਿਟੀ ਜਾਂ ਕਾਲਜ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8