ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ ਤੇ ਦਫ਼ਤਰ
Friday, Oct 23, 2026 - 07:28 PM (IST)
ਜਲੰਧਰ (ਜਤਿੰਦਰ ਚੋਪੜਾ)- ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿਚ ਜਲੰਧਰ ਵਿਚ 24 ਅਕਤੂਬਰ ਯਾਨੀ ਕਿ ਭਲਕੇ ਸ਼ਨੀਵਾਰ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼ੋਭਾ ਯਾਤਰਾ ਦੇ ਮੱਦੇਨਜ਼ਰ 24 ਅਕਤੂਬਰ ਨੂੰ ਜਲੰਧਰ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ਨੀਵਾਰ ਨੂੰ ਜਲੰਧਰ ਜ਼ਿਲ੍ਹੇ ਵਿਚ ਸਕੂਲਾਂ, ਕਾਲਜਾਂ ਅਤੇ ਆਈ. ਟੀ. ਆਈਜ਼ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ। ਇਹ ਹੁਕਮ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ, ਇਹ ਰਸਤੇ ਰਹਿਣਗੇ ਬੰਦ

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਜਾਰੀ ਹੁਕਮਾਂ ਮੁਤਾਬਕ 24 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਨਗਰ ਨਿਗਮ ਦੀ ਹੱਦ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈ. ਟੀ. ਆਈਜ਼ 'ਚ ਅੱਧੇ ਦਿਨ ਦੀ ਛੁੱਟੀ ਰਹੇਗੀ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਪਵਿੱਤਰ ਮੌਕੇ ਜਲੰਧਰ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਦੌਰਾਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ 'ਚ CM ਮਾਨ ਨੇ ਪੇਸ਼ ਕੀਤੇ ਅੰਕੜੇ, ਕਿਹਾ ਅਸੀਂ ਪੰਜਾਬ ਨੂੰ 'ਡਾਰਕ ਜ਼ੋਨ' 'ਚੋਂ ਬਾਹਰ ਕੱਢਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
