ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
Tuesday, Dec 31, 2024 - 06:07 AM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਜ਼ਿਲ੍ਹੇ ਵਿਚ ਨਵੇਂ ਸਾਲ ਦੀ ਸ਼ੁਰੂਆਤ ਦੌਰਾਨ ਹੀ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ 6 ਜਨਵਰੀ 2025 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਭਰ ਵਿਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ 2 ਜਨਵਰੀ ਯਾਨੀ ਕਿ ਵੀਰਵਾਰ ਨੂੰ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਦਰਅਸਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਜਨਵਰੀ ਨੂੰ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਇਸੇ ਦੇ ਸਬੰਧ ਵਿਚ 2 ਜਨਵਰੀ ਨੂੰ ਪ੍ਰਸ਼ਾਸਨ ਵੱਲੋਂ ਜਲੰਧਰ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ ਅਤੇ ਦੁਪਹਿਰ ਬਾਅਦ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਤੇ ਕਾਲਜ ਬੰਦ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ ਦੇ 'ਮੌਸਮ' ਸਬੰਧੀ ਵੱਡੀ Update, ਕਿਤੇ ਘੁੰਮਣ ਨਿਕਲਣਾ ਹੈ ਤਾਂ ਪੜ੍ਹ ਲਓ ਅਗਲੇ ਦਿਨਾਂ ਦਾ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e