ਪੰਜਾਬ ਦੇ ਇਸ ਜ਼ਿਲ੍ਹੇ ''ਚ ਅੱਧੇ ਦਿਨ ਦੀ ਛੁੱਟੀ ਦਾ ਹੋਇਆ ਐਲਾਨ
Monday, Apr 07, 2025 - 10:36 AM (IST)

ਪਠਾਨਕੋਟ: ਅੱਜ ਪਠਾਨਕੋਟ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ 7 ਅਪ੍ਰੈਲ ਨੂੰ ਸ਼ੋਭਾ ਯਾਤਰਾ ਕੱਢੀ ਜਾਣੀ ਹੈ ਜਿਸ ਤਹਿਤ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਣ ਵਾਲੀ ਗੇਅ ਪਰੇਡ ਹੋਈ ਰੱਦ
ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵੱਲੋਂ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ 'ਚ ਸੋਮਵਾਰ ਯਾਨੀ ਅੱਜ ਅੱਧੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਜਿਹੜੇ ਸਕੂਲਾਂ/ਕਾਲਜਾਂ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀਆਂ ਪ੍ਰੀਖਿਆਵਾਂ ਚਲ ਰਹੀਆਂ ਹਨ, ਉਨ੍ਹਾਂ ਤੇ ਇਹ ਹੁਕਮ ਲਾਗੂ ਨਹੀ ਹੋਵੇਗਾ। ਪਠਾਨਕੋਟ ਦੇ ਜ਼ਿਲ੍ਹਾ ਮਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ- ਲਗਾਤਾਰ ਦੂਜੀ ਵਾਰ ਫੜੀ ਗਈ 'ਥਾਣੇਦਾਰਨੀ', ਕਾਰਨਾਮਾ ਜਾਣ ਤੁਸੀਂ ਵੀ ਰਹਿ ਜਾਓਗੇ ਦੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8