ਨਵਾਂਸ਼ਹਿਰ ਜ਼ਿਲ੍ਹੇ ''ਚ 31 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
Thursday, Jan 29, 2026 - 03:49 PM (IST)
ਨਵਾਂਸ਼ਹਿਰ (ਬ੍ਰਹਮਪੁਰੀ) : ਜ਼ਿਲੇ ਅੰਦਰ 31 ਜਨਵਰੀ ਨੂੰ ਸਕੂਲਾਂ/ਕਾਲਜਾਂ ਵਿਚ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਵੱਲੋਂ ਜਾਰੀ ਹੁਕਮਾਂ ਮੁਤਾਬਕ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਦੇ ਧਿਆਨ ਵਿਚ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ 31 ਜਨਵਰੀ (ਦਿਨ ਸ਼ਨੀਵਾਰ) ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਥਾਨਾਂ 'ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ ਸਰਕਾਰੀ/ਅਰਧ ਸਰਕਾਰੀ ਸਕੂਲ, ਕਾਲਜਾਂ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ. ਅਤੇ ਐ.ਸਿ.), ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਕੂਲ/ਕਾਲਜਾਂ ਵਿਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਬੱਸ ਨਾਲ ਵਾਪਰ ਗਿਆ ਵੱਡਾ ਹਾਦਸਾ, ਪਿਆ ਚੀਕ-ਚਿਹਾੜਾ
ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਸੱਪਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ (ਰਜਿ.), ਨਵਾਂਸ਼ਹਿਰ ਵਲੋਂ ਆਪਣੀ ਦਰਖਾਸਤ ਰਾਹੀਂ ਇਸ ਦਫਤਰ ਨੂੰ ਬੇਨਤੀ ਕੀਤੀ ਕਿ 31 ਜਨਵਰੀ, 2026 ਅਤੇ 1 ਫਰਵਰੀ 2026 ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 649 ਵਾਂ ਜਨਮ ਦਿਹਾੜਾ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 31 ਜਨਵਰੀ, 2026 ਨੂੰ ਵਿਸ਼ਾਲ ਸ਼ੋਭਾ ਯਾਤਰਾ ਪੂਰੇ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿਚ ਕੱਢੀ ਜਾਵੇਗੀ। ਇਸ ਵਿਚ ਸਕੂਲੀ ਅਤੇ ਕਾਲਜੀ ਵਿਦਿਆਰਥੀਆਂ ਨੇ ਵੀ ਭਾਗ ਲੈਣਾ ਹੈ। ਇਸ ਲਈ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ ਜ਼ਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲ, ਕਾਲਜਾਂ ਵਿਦਿਅਕ ਸੰਸਥਾਵਾਂ ਵਿਚ 31.01.2026 (ਦਿਨ ਸ਼ਨੀਵਾਰ) ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।
ਇਹ ਵੀ ਪੜ੍ਹੋ : ਧਾਹਾਂ ਮਾਰ ਬੋਲਿਆ ਭਰਾ, ਕਈ ਵਾਰ ਮੰਗ ਪੂਰੀ ਕੀਤੀ ਪਰ ਨਹੀਂ ਆਇਆ ਰੱਜ, ਮੇਰੀ ਭੈਣ ਮਾਰ 'ਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
