ਗੁਰਦਾਸਪੁਰ ''ਚ ਕੱਲ੍ਹ ਅੱਧੇ ਦਿਨ ਦੀ ਛੁੱਟੀ
Monday, Apr 06, 2026 - 04:17 PM (IST)
ਗੁਰਦਾਸਪੁਰ (ਹਰਮਨ)- ਕੁਲਦੀਪ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪੰਜਾਬ ਪ੍ਰਧਾਨ ਸ੍ਰੀ ਯੁਧਵੀਰ ਸਿੰਘ, ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਕਮੇਟੀ ਗੁਰਦਾਸਪੁਰ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਮਿਤੀ 07 ਅਪ੍ਰੈਲ 2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਇੱਕ ਵਿਸ਼ਾਲ ਸੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਰੂਟ ਡਾਇਵਰਟ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ
ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ 07 ਅਪ੍ਰੈਲ ਨੂੰ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਬੋਰਡ, ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਨਿਰਧਾਰਿਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਤੇ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।
ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
