ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ ਐਲਾਨ
Thursday, Sep 10, 2026 - 10:08 AM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਦੇ ਸੀਨੀਅਰ ਸਿਆਸਤਦਾਨ ਅਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ 'ਤੇ ਸੋਗ ਪ੍ਰਗਟ ਕਰਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੀਤੀ ਗਈ ਹੈ। ਇਸ ਦਾ ਮਤਲਬ ਹੈ ਕਿ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਸਬੰਧਿਤ ਅਦਾਰਿਆਂ 'ਚ ਅੱਧੇ ਦਿਨ ਦੀ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ
ਇਸ ਐਲਾਨ ਦੇ ਸਮੇਂ ਸਕੂਲਾਂ 'ਚ ਬੱਚਿਆਂ ਦੇ ਪਹੁੰਚ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਲਈ ਜਿਹੜੇ ਵਿਦਿਆਰਥੀ ਸਵੇਰੇ ਸਕੂਲ ਪਹੁੰਚ ਚੁੱਕੇ ਹਨ, ਉਨ੍ਹਾਂ ਲਈ ਅੱਧੇ ਦਿਨ ਤੋਂ ਬਾਅਦ ਛੁੱਟੀ ਹੋਵੇਗੀ। ਸਰਕਾਰ ਦੇ ਇਸ ਫ਼ੈਸਲੇ ਨੂੰ ਭਗਤ ਚੁੰਨੀ ਲਾਲ ਦੀ ਲੰਬੀ ਸਿਆਸੀ ਸੇਵਾ ਨੂੰ ਸਨਮਾਨ ਦੇਣ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ ਟਰਾਂਸਫਾਰਮਰ ਤੇ ਗਰਿੱਡ
ਸਿਆਸੀ ਅਤੇ ਸਮਾਜਿਕ ਖੇਤਰ 'ਚ ਸੋਗ ਦੀ ਲਹਿਰ
ਭਗਤ ਚੁੰਨੀ ਲਾਲ ਦੇ ਦਿਹਾਂਤ ਨਾਲ ਸਿਆਸੀ ਅਤੇ ਸਮਾਜਿਕ ਖੇਤਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਭਗਤ ਚੁੰਨੀ ਲਾਲ ਪੰਜਾਬ ਦੀ ਸਿਆਸਤ 'ਚ ਲੰਬੇ ਸਮੇਂ ਤੱਕ ਸਰਗਰਮ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਅਹੁਦਿਆਂ 'ਤੇ ਰਹਿੰਦੀਆਂ ਆਪਣੀਆਂ ਸੇਵਾਵਾਂ ਨਿਭਾਈਆਂ। ਮੰਤਰੀ ਦੇ ਨਾਲ-ਨਾਲ ਉਹ ਤਿੰਨ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਭਗਤ ਚੁੰਨੀ ਲਾਲ ਮੌਜੂਦਾ ਪੰਜਾਬ ਸਰਕਾਰ 'ਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
