ਪੰਜਾਬ 'ਚ ਭਲਕੇ ਅੱਧੇ ਦਿਨ ਦੀ ਛੁੱਟੀ, ਸਕੂਲ/ਕਾਲਜ ਤੇ ਇਹ ਦੁਕਾਨਾਂ ਰਹਿਣਗੀਆਂ ਬੰਦ

Monday, Nov 11, 2024 - 01:09 PM (IST)

ਜਲੰਧਰ (ਚੋਪੜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਜਲੰਧਰ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲ/ਕਾਲਜ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਜਲੰਧਰ ਦੀ ਹਦੂਦ ਅੰਦਰ ਪੈਂਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
ਉਥੇ ਹੀ ਨਗਰ ਕੀਰਤਨ ਦੇ ਸਬੰਧ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਅਧੀਨ ਹੁਕਮ ਜਾਰੀ ਕੀਤੇ ਹਨ। ਭਾਰਤੀ ਦੰਡਾਵਲੀ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 12 ਨਵੰਬਰ ਨੂੰ ਜਲੰਧਰ ਜ਼ਿਲ੍ਹੇ ’ਚ ਨਗਰ ਕੀਰਤਨ ਮਾਰਗ ਅਤੇ ਧਾਰਮਿਕ ਸਥਾਨਾਂ ਦੇ ਆਸ-ਪਾਸ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਾਈ ਗਈ ਹੈ।

ਇਹ ਵੀ ਪੜ੍ਹੋ- ਜੈਕਾਰਿਆਂ ਦੀ ਗੂੰਜ 'ਚ ਬੁਲੰਦਪੁਰੀ ’ਚ ਦੁਨੀਆ ਦੇ ਸਭ ਤੋਂ ਉੱਚੇ ਨਿਸ਼ਾਨ ਸਾਹਿਬ ਨੂੰ ਪਹਿਨਾਏ ਚੋਲੇ

ਨਿਗਮ ਕਮਿਸ਼ਨਰ ਨੇ ਨਗਰ ਕੀਰਤਨ ਦੇ ਰੂਟ ਦਾ ਕੀਤਾ ਦੌਰਾ, ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਿਕਲਣ ਜਾ ਰਹੇ ਨਗਰ ਕੀਰਤਨ ਦੇ ਰੂਟ ਦਾ ਐਤਵਾਰ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਅਸਿਸਟੈਂਟ ਕਮਿਸ਼ਨਰ ਰਾਜੇਸ਼ ਖੋਖਰ ਅਤੇ ਵਿਕ੍ਰਾਂਤ ਵਰਮਾ, ਮਨਦੀਪ ਸਿੰਘ ਮਿੱਠੂ, ਸੈਕਟਰੀ ਅਜੇ ਕੁਮਾਰ ਅਤੇ ਹੋਰ ਨਿਗਮ ਅਧਿਕਾਰੀ ਵੀ ਸਨ।

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ ’ਚ ਇਕ ਹੋਰ ਗਵਾਹ ਆਇਆ ਸਾਹਮਣੇ, ਹੋਇਆ ਹੁਣ ਤੱਕ ਦਾ ਵੱਡਾ ਖ਼ੁਲਾਸਾ
ਕਮਿਸ਼ਨਰ ਨੇ ਨਗਰ ਕੀਰਤਨ ਦੇ ਰੂਟ ਦਾ ਦੌਰਾ ਕਰਕੇ ਸਾਰੀਆਂ ਵਿਵਸਥਾਵਾਂ ਨੂੰ ਵੇਖਿਆ ਅਤੇ ਕੁਝ ਪ੍ਰਬੰਧ ਕਰਨ ਲਈ ਸਬੰਧਤ ਨਿਗਮ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਟੀਮ ਨੇ ਸੈਂਟਰਲ ਟਾਊਨ, ਮਿਲਾਪ ਚੌਂਕ, ਫਗਵਾੜਾ ਗੇਟ, ਭਗਤ ਸਿੰਘ ਚੌਂਕ, ਪੰਜਪੀਰ, ਅੱਡਾ ਹੁਸ਼ਿਆਰਪੁਰ ਚੌਂਕ, ਪਟੇਲ ਚੌਂਕ, ਬਸਤੀ ਅੱਡਾ ਚੌਂਕ, ਭਗਵਾਨ ਵਾਲਮੀਕਿ ਚੌਂਕ, ਸੈਦਾਂ ਗੇਟ ਅਤੇ ਮਿਲਾਪ ਚੌਕ ਆਦਿ ਇਲਾਕਿਆਂ ਦਾ ਦੌਰਾ ਕੀਤਾ।

ਇਹ ਵੀ ਪੜ੍ਹੋ-ਪੰਜਾਬ 'ਚ 12 ਨਵੰਬਰ ਦੀ ਛੁੱਟੀ ਨੂੰ ਲੈ ਕੇ ਜਾਣੋ ਵੱਡੀ ਅਪਡੇਟ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News