ਜਲੰਧਰ 'ਚ 5 ਨਵੰਬਰ ਨੂੰ ਪ੍ਰਾਈਵੇਟ ਤੇ ਸਰਕਾਰੀ ਸਕੂਲ-ਕਾਲਜਾਂ 'ਚ ਰਹੇਗੀ ਅੱਧੇ ਦਿਨ ਦੀ ਛੁੱਟੀ

Thursday, Nov 03, 2022 - 05:05 PM (IST)

ਜਲੰਧਰ  'ਚ 5 ਨਵੰਬਰ ਨੂੰ ਪ੍ਰਾਈਵੇਟ ਤੇ ਸਰਕਾਰੀ ਸਕੂਲ-ਕਾਲਜਾਂ 'ਚ ਰਹੇਗੀ ਅੱਧੇ ਦਿਨ ਦੀ ਛੁੱਟੀ

ਜਲੰਧਰ (ਜਸਪ੍ਰੀਤ)- ਜਲੰਧਰ ਵਿਚ 5 ਨਵੰਬਰ ਨੂੰ ਪ੍ਰਾਈਵੇਟ ਅਤੇ ਸਰਕਾਰੀ ਕਾਲਜਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਹਨ। ਦਿੱਤੇ ਗਏ ਹੁਕਮਾਂ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਹਿਰ ਵਿਚ 5 ਨਵੰਬਰ ਨੂੰ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਨਗਰ ਕੀਰਤਨ ਦੇ ਚਲਦਿਆਂ ਹੀ 5 ਨਵੰਬਰ ਨੂੰ ਸਕੂਲ-ਕਾਲਜਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : 43 ਸਾਲ ਦੀਆਂ ਸੇਵਾਵਾਂ ਦੇਣ ਮਗਰੋਂ ‘ਰਿਟਾਇਰਡ’ ਹੋਇਆ ਜਲੰਧਰ ਦਾ ਮਸ਼ਹੂਰ ਟੀ. ਵੀ. ਟਾਵਰ, ਜਾਣੋ ਕੀ ਰਹੀ ਵਜ੍ਹਾ

PunjabKesari

ਬਾਬੇ ਨਾਨਕ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਕਰਕੇ ਹੀ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਇਸ ਲਈ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਨਗਰ-ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿਚ 5 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ। 

ਇਹ ਵੀ ਪੜ੍ਹੋ : ਗ਼ਰੀਬ ਮਾਂ ਨੇ ਕਰਜ਼ ਚੁੱਕ ਦੁਬਈ ਭੇਜੀ ਧੀ, ਔਖੇ ਹੋਏ ਸਹੁਰਾ ਪਰਿਵਾਰ ਨੇ ਕੁੱਟ-ਕੁੱਟ ਪਾ ਦਿੱਤੇ ਨੀਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News