ਪੰਜਾਬ ਦੇ ਇਸ ਸ਼ਹਿਰ 'ਚ 22 ਨਵੰਬਰ ਨੂੰ ਅੱਧੀ ਛੁੱਟੀ ਦਾ ਐਲਾਨ
Thursday, Nov 20, 2025 - 07:38 PM (IST)
ਜਲੰਧਰ (ਵੈੱਬ ਡੈਸਕ, ਚੋਪੜਾ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸ਼ਹਿਰ ਵਿੱਚ ਵੱਡੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੇ ਸਬੰਧ ਵਿਚ ਜਲੰਧਰ ਵਿਚ 22 ਨਵੰਬਰ ਨੂੰ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਹੁਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ 22 ਨਵੰਬਰ 2025 ਸ਼ਨੀਵਾਰ ਨੂੰ ਸਾਰੇ ਵਿਦਿਅਕ ਅਦਾਰਿਆਂ ਨੂੰ ਜਲਦੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਨਿਰਦੇਸ਼ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸ਼ਹਿਰ ਵਿੱਚ ਆਯੋਜਿਤ ਕੀਤੇ ਜਾ ਰਹੇ ਇੱਕ ਵੱਡੇ ਸਮਾਗਮ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਹੁਕਮਾਂ ਮੁਤਾਬਕ ਜਲੰਧਰ ਨਗਰ ਨਿਗਮ ਦੀ ਸੀਮਾ ਦੇ ਅੰਦਰ ਸਥਿਤ ਸਾਰੇ ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰੇ, 22 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਬੰਦ ਰਹਿਣਗੇ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ Red Alert! DGP ਯਾਦਵ ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਆਯੋਜਿਤ ਕੀਤੇ ਜਾ ਰਹੇ ਯਾਦਗਾਰੀ ਸਮਾਗਮਾਂ ਤਹਿਤ 21 ਨਵੰਬਰ ਨੂੰ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦੇ ਸਵਾਗਤ ਅਤੇ ਵਿਵਸਥਾਵਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਮੀਟਿੰਗ ਵਿਚ ਨਗਰ ਕੀਰਤਨ ਦੇ 21 ਨਵੰਬਰ ਨੂੰ ਜਲੰਧਰ ਪਹੁੰਚਣ ਅਤੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣ ਦੌਰਾਨ ਨਗਰ ਕੀਰਤਨ ਦੇ ਰੂਟ ’ਤੇ ਸਫ਼ਾਈ, ਲੰਗਰ ਸੇਵਾ, ਪੀਣ ਦਾ ਪਾਣੀ, ਸਟਰੀਟ ਲਾਈਟਾਂ, ਸੁਰੱਖਿਆ, ਟ੍ਰੈਫਿਕ ਕੰਟਰੋਲ, ਮੈਡੀਕਲ ਟੀਮ ਅਤੇ ਸ਼ਰਧਾਲੂਆਂ ਦੇ ਠਹਿਰਾਅ ਸਬੰਧੀ ਸਾਰੀਆਂ ਜ਼ਰੂਰੀ ਸਹੂਲਤਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਸਪੱਸ਼ਟ ਨਿਰਦੇਸ਼ ਦਿੱਤੇ ਕਿ ਧਾਰਮਿਕ ਮਹੱਤਵ ਦੇ ਇਸ ਆਯੋਜਨ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ। ਡੀ. ਸੀ. ਨੇ ਨਗਰ ਕੀਰਤਨ ਦੇ ਰਸਤੇ ’ਤੇ ਲਟਕੀਆਂ ਬਿਜਲੀ ਅਤੇ ਕੇਬਲ ਦੀਆਂ ਤਾਰਾਂ ਨੂੰ ਤੁਰੰਤ ਹਟਾਉਣ ਅਤੇ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਚ ਨਿਰਵਿਘਨ ਬਿਜਲੀ ਸਪਲਾਈ, ਢੁੱਕਵੀਂ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿਚ ਐੱਸ. ਐੱਸ. ਪੀ. (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਏ. ਡੀ. ਸੀ. ਜਸਬੀਰ ਸਿੰਘ, ਡੀ. ਸੀ. ਪੀ. ਨਰੇਸ਼ ਡੋਗਰਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿੱਖ ਸੰਗਠਨਾਂ ਦੇ ਪ੍ਰਤੀਨਿਧੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ Latest ਅਪਡੇਟ! ਜਾਣੋ 23 ਨਵੰਬਰ ਤੱਕ ਕਿਹੋ-ਜਿਹਾ ਰਹੇਗਾ ਮੌਸਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
