ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਹੋਏ ਨਤਮਸਤਕ
Thursday, Jan 02, 2025 - 02:27 AM (IST)
ਬਹਿਰਾਮਪੁਰ (ਗੋਰਾਇਆ) - ਨਵੇਂ ਸਾਲ ਨੂੰ ਮੁੱਖ ਰੱਖਦਿਆਂ ‘ਆਪ’ ਦੇ ਸ਼ਹਿਰੀ ਪ੍ਰਧਾਨ ਗੁਰਦਾਸਪੁਰ ਅਤੇ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਆਪਣੇ ਸਾਥੀਆਂ ਸਮੇਤ ਇਤਿਹਾਸਕ ਗੁਰਦੁਆਰਾ ਧੰਨ-ਧੰਨ ਬਾਬਾ ਸ਼੍ਰੀ ਚੰਦ ਮਹਾਰਾਜ ਜੀ ਟਾਹਲੀ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਨਵੇਂ ਸਾਲ ਨੂੰ ਮੁੱਖ ਰੱਖਦਿਆਂ ਪਾਰਟੀ ਵਰਕਰਾਂ ਸਮੇਤ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਦਿੱਤਾ ਗਿਆ। ਇਸ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵੀ ਵੱਡੀ ਗਿਣਤੀ ’ਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਹਰੇਕ ਵੱਲੋਂ ਨਵੇਂ ਸਾਲ ਲਈ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ।
ਇਸ ਮੌਕੇ ਬਾਬਾ ਬਸੰਤ ਸਿੰਘ, ਸਰਪੰਚ ਰਣਜੀਤ ਸਿੰਘ ਜੀਵਨਚੱਕ, ਸਰਪੰਚ ਸੁਖਦੇਵ ਸਿੰਘ ਪਹਾੜੀਪੁਰ, ਜਸਬੀਰ ਸਿੰਘ ਕਠਿਆਲੀ ਸਮੇਤ ਵੱਡੀ ਗਿਣਤੀ ਵਿੱਚ ਆਪ ਦੇ ਸਰਪੰਚ ਅਤੇ ਪੰਚ ਹਾਜ਼ਰ ਸਨ।