ਕਾਂਗਰਸ ਸਰਕਾਰ ਲੋਕਾਂ ਦੀਆਂ ਆਸਾਂ ''ਤੇ ਖਰਾ ਉੱਤਰੀ : ਉਦੋਕੇ

Saturday, Feb 03, 2018 - 10:58 AM (IST)

ਕਾਂਗਰਸ ਸਰਕਾਰ ਲੋਕਾਂ ਦੀਆਂ ਆਸਾਂ ''ਤੇ ਖਰਾ ਉੱਤਰੀ : ਉਦੋਕੇ


ਭਿੱਖੀਵਿੰਡ/ਬੀੜ ਸਾਹਿਬ (ਭਾਟੀਆ, ਬਖਤਾਵਰ, ਲਾਲੂ ਘੁੰਮਣ) - ਕਾਂਗਰਸ ਸਰਕਾਰ ਪੂਰੀ ਵਚਨਬੱਧਤਾ ਨਾਲ ਲੋਕਾਂ ਦੀਆਂ ਆਸਾਂ 'ਤੇ ਖਰਾ ਉੱਤਰ ਰਹੀ ਹੈ। ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਹਲਕੇ ਦੀ ਨੁਹਾਰ ਬਦਲਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਇਹ ਪ੍ਰਗਟਾਵਾ ਪ੍ਰਧਾਨ ਸੁਖਬੀਰ ਸਿੰਘ ਉਦੋਕੇ, ਵਰਿੰਦਰਬੀਰ ਸਿੰਘ ਗਿੱਲ ਕਾਜ਼ੀਚੱਕ ਤੇ ਸਰਬਜੀਤ ਸਿੰਘ ਡਲੀਰੀ ਨੇ ਗੱਲਬਾਤ ਕਰਦਿਆਂ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਹੈ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹ 'ਤੇ ਤੋਰਿਆ ਜਾਵੇ। ਉਹ ਦਿਨ ਦੂਰ ਨਹੀਂ, ਜਦੋਂ ਸਰਹੱਦੀ ਹਲਕਾ ਖੇਮਕਰਨ ਤਰੱਕੀ ਪੱਖੋਂ ਮੋਹਰੀ ਹਲਕੇ ਵਜੋਂ ਉੱਭਰ ਕੇ ਸਾਹਮਣੇ ਆਵੇਗਾ।


Related News