ਕਾਂਗਰਸ ਸਰਕਾਰ ਸੂਬੇ ਨੂੰ ਤਰੱਕੀ ਦੀਆਂ ਲੀਹਾਂ ''ਤੇ ਲਿਜਾਣ ਲਈ ਯਤਨਸ਼ੀਲ : ਅਜਨਾਲਾ

02/17/2018 10:25:03 AM


ਅਜਨਾਲਾ (ਰਮਨਦੀਪ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਸੂਬੇ ਦਾ ਚਹੁੰਮੁਖੀ ਵਿਕਾਸ ਕਰ ਕੇ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ 'ਤੇ ਲਿਜਾਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਹ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸੀਨੀਅਰ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਨੰਬਰਦਾਰ ਯੂਨੀਅਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਨੰਬਰਦਾਰ ਸੁਰਜੀਤ ਸਿੰਘ ਗੰ੍ਰਥਗੜ੍ਹ ਨੇ ਕਿਹਾ ਕਿ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕਾ ਅਜਨਾਲਾ 'ਚ ਕਾਂਗਰਸ ਪਾਰਟੀ ਦੀ ਹੋਰ ਮਜ਼ਬੂਤੀ ਲਈ ਜ਼ੋਰਦਾਰ ਮੁਹਿੰਮ ਵਿੱਢੀ ਜਾਵੇਗੀ। ਇਸ ਮੌਕੇ ਯੂਥ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ, ਨੰਬਰਦਾਰ ਰਾਣਾ ਪ੍ਰਤਾਪ ਸਿੰਘ ਦਿਆਲਪੁਰਾ, ਨੰਬਰਦਾਰ ਕੁਲਦੀਪ ਸਿੰਘ ਬੱਲ ਸੂਬਾ ਮੀਤ ਪ੍ਰਧਾਨ ਪੰਜਾਬ ਨੰਬਰਦਾਰ ਯੂਨੀਅਨ ਆਦਿ ਹਾਜ਼ਰ ਸਨ।