ਲੁਧਿਆਣਾ ''ਚ ਹਲਵਾਰਾ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਜ਼ਬਰਦਸਤ ਪ੍ਰਦਰਸ਼ਨ

09/03/2021 4:15:05 PM

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਹਲਵਾਰਾ 'ਚ ਬਣਨ ਜਾ ਰਹੇ ਨਵੇਂ ਹਵਾਈ ਅੱਡੇ ਦਾ  ਨਾਂ ਬਦਲਣ ਦੀ ਮੰਗ ਨੂੰ ਲੈ ਕੇ ਅੱਜ ਇਲਾਕਾ ਵਾਸੀਆਂ ਵੱਲੋਂ ਲੁਧਿਆਣਾ ਦੇ ਡੀ. ਸੀ. ਦਫ਼ਤਰ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਲੋਕਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਵੱਲੋਂ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਦੀ ਮੰਗ ਕੀਤੀ ਜਾ ਰਹੀ ਹੈ।

ਪ੍ਰਦਰਸ਼ਨਕਾਰੀ ਸਤਵਿੰਦਰ ਸਿੰਘ ਹਲਵਾਰਾ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਇਸ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਦੀ ਮੰਗ ਕਰ ਰਹੇ ਹਨ ਪਰ ਪ੍ਰਸ਼ਾਸਨ ਅਤੇ ਸਰਕਾਰ ਇਹ ਕਹਿ ਕੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੇ ਹਨ ਕਿ ਇਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਹੈ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਉਹ ਜ਼ਿਲ੍ਹਾ ਪੱਧਰ, ਮੁੱਖ ਮੰਤਰੀ ਅਤੇ ਕੇਂਦਰ ਸਰਕਾਰ ਨਾਲ ਸਬੰਧਿਤ ਸਾਰੇ ਅਧਿਕਾਰੀਆਂ ਨੂੰ ਇਸ ਹਵਾਈ ਅੱਡੇ ਦਾ ਨਾਮ ਬਦਲਣ ਸਬੰਧੀ ਅਰਜ਼ੀ ਦੇ ਚੁੱਕੇ ਹਨ ਪਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀ ਇਹ ਮੰਗ ਨਹੀਂ ਮੰਨੀ ਗਈ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
 

Babita

This news is Content Editor Babita