ਹਲਵਾਰਾ ਏਅਰਪੋਰਟ ਨੂੰ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਜਲਦੀ ਕੀਤਾ ਜਾਵੇਗਾ ਪੂਰਾ : ਸਾਹਨੀ

Saturday, Sep 03, 2022 - 12:08 PM (IST)

ਹਲਵਾਰਾ ਏਅਰਪੋਰਟ ਨੂੰ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਜਲਦੀ ਕੀਤਾ ਜਾਵੇਗਾ ਪੂਰਾ : ਸਾਹਨੀ

ਚੰਡੀਗੜ੍ਹ (ਰਮਨਜੀਤ ਸਿੰਘ) : ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਜਲਦੀ ਹੀ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪੂਰਾ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਅੰਤਰਰਾਸ਼ਟਰੀ ਹਵਾਈ ਜਹਾਜ਼ ਖੇਤਰ 'ਚ ਫਿਰ ਚਮਕੇਗਾ। ਇਹ ਭਰੋਸਾ ਨਵੀਂ ਦਿੱਲੀ ਵਿਚ ਬੈਠਕ ਦੌਰਾਨ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਓ ਸਿੰਧੀਆ ਵਲੋਂ ਰਾਜਸਭਾ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੂੰ ਦਿੱਤਾ ਗਿਆ।

ਸਾਹਨੀ ਨੇ ਕਿਹਾ ਕਿ ਬੈਠਕ ਦੌਰਾਨ ਪੰਜਾਬ ਦੇ ਹਵਾਈ ਜਹਾਜ਼ ਖੇਤਰ ਦੇ ਵਿਕਾਸ ਨਾਲ ਸਬੰਧਿਤ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸਾਹਨੀ ਨੇ ਪੰਜਾਬ ਤੋਂ ਵੱਧ ਅੰਤਰਰਾਸ਼ਟਰੀ ਉਡਾਣਾਂ ਤੇ ਕਾਰਗੋ ਸੇਵਾ ਸ਼ੁਰੂ ਕਰਨ ਦਾ ਮੁੱਦਾ ਵੀ ਕੇਂਦਰੀ ਮੰਤਰੀ ਦੇ ਸਾਹਮਣੇ ਚੁੱਕਿਆ।
 


author

Babita

Content Editor

Related News