ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਮਿਲੀ ਹਰੀ ਝੰਡੀ, ਭਲਕੇ PM ਮੋਦੀ ਕਰਨਗੇ ਵਰਚੁਅਲ ਉਦਘਾਟਨ
Saturday, Jan 31, 2026 - 08:16 PM (IST)
ਹਲਵਾਰਾ, (ਲਾਡੀ) : ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਬਾਅਦ ਦੁਪਹਿਰ 3:45 ਵਜੇ ਹਲਵਾਰਾ ਵਿਖੇ ਨਵੀਂ ਤਿਆਰ ਕੀਤੀ ਟਰਮੀਨਲ ਇਮਾਰਤ ਦਾ ਵਰਚੁਅਲ ਉਦਘਾਟਨ ਕਰਨਗੇ। ਉਦਘਾਟਨ ਸਮਾਗਮ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਪ੍ਰਬੰਧਕੀ ਇੰਤਜ਼ਾਮਾਂ ਨੂੰ ਲੈ ਕੇ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਡੀ.ਆਈ.ਜੀ. ਲੁਧਿਆਣਾ ਰੇਂਜ ਸਤਿੰਦਰ ਸਿੰਘ ਅਤੇ ਲੁਧਿਆਣਾ (ਦਿਹਾਤੀ) ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਏਅਰਪੋਰਟ ਸਾਈਟ ਦਾ ਦੌਰਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਸਮੇਤ ਸਬੰਧਿਤ ਵਿਭਾਗਾਂ ਨੂੰ ਹਰ ਪੱਖੋਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਜਲੰਧਰ ਅਤੇ ਆਲੇ-ਦੁਆਲੇ ਦੇ ਖੇਤਰਾਂ ਲਈ ਵਿਕਾਸ ਦਾ ਨਵਾਂ ਦਰਵਾਜ਼ਾ ਸਾਬਤ ਹੋਵੇਗਾ। ਇਸ ਨਾਲ ਵਪਾਰ, ਉਦਯੋਗ ਅਤੇ ਰੋਜ਼ਗਾਰ ਦੇ ਮੌਕੇ ਵਧਣ ਦੀ ਪੂਰੀ ਸੰਭਾਵਨਾ ਹੈ। ਉਦਯੋਗਿਕ ਇਕਾਈਆਂ ਨੂੰ ਸਿੱਧੀ ਹਵਾਈ ਕਨੈਕਟਿਵਟੀ ਮਿਲਣ ਨਾਲ ਨਿਰਯਾਤ ਅਤੇ ਨਿਵੇਸ਼ ਨੂੰ ਵੀ ਵੱਡਾ ਹੁਲਾਰਾ ਮਿਲੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
