ਪੱਟੀ ਨੇੜੇ ਕੂੜੇ ਦੇ ਢੇਰ ’ਤੋਂ ਬਰਾਮਦ ਹੋਇਆ ਹੈਂਡ ਗ੍ਰਨੇਡ, ਫੈਲੀ ਸਨਸਨੀ

Tuesday, Sep 27, 2022 - 10:43 AM (IST)

ਪੱਟੀ ਨੇੜੇ ਕੂੜੇ ਦੇ ਢੇਰ ’ਤੋਂ ਬਰਾਮਦ ਹੋਇਆ ਹੈਂਡ ਗ੍ਰਨੇਡ, ਫੈਲੀ ਸਨਸਨੀ

ਪੱਟੀ (ਸੋਢੀ)- ਇਥੋਂ ਦੇ ਪਿੰਡ ਬਾਹਮਣੀ ਵਾਲਾ ਦੇ ਸੂਏ ਕੋਲੋਂ ਬੀਤੇ ਦਿਨ ਹੈਂਡ ਗ੍ਰਨੇਡ ਮਿਲਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਕਚਰੇ ਦੇ ਢੇਰ ਵਿਚ ਪਏ ਉਕਤ ਹੈਂਡ ਗ੍ਰਨੇਡ ਨੂੰ ਜਦੋਂ ਰਾਹਗੀਰਾਂ ਨੇ ਵੇਖਿਆ ਤਾਂ ਤੁਰੰਤ ਇਸ ਦੀ ਸੂਚਨਾ ਥਾਣਾ ਸਿਟੀ ਪੱਟੀ ਵਿਖੇ ਦਿੱਤੀ ਗਈ, ਜਿਸ ਤੋਂ ਬਾਅਦ ਡੀ.ਐੱਸ.ਪੀ. ਸਤਨਾਮ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। 

ਪੜ੍ਹੋ ਇਹ ਵੀ ਖ਼ਬਰ : ਮਾਸੂਮ ਧੀ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਨਾ ਕਰ ਸਕਿਆ ਪਿਓ, ਨਹਿਰ ’ਚ ਦੇ ਦਿੱਤਾ ਧੱਕਾ, ਹੋਈ ਮੌਤ

ਇਸ ਮਾਮਲੇ ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਾਹਮਣੀ ਵਾਲਾ ਪੱਟੀ ਮਾਰਗ ’ਤੇ ਪੈਂਦੇ ਸੂਏ ਦੇ ਕੰਢੇ ਨੇੜੇ ਕੂੜੇ ਦੇ ਢੇਰ ’ਚ ਬੰਬ ਪਿਆ ਹੋਇਆ ਹੈ। ਬੰਬ ਦਾ ਪਤਾ ਲੱਗਣ ’ਤੇ ਉਨ੍ਹਾਂ ਨੇ ਬੰਬ ਨੂੰ ਆਪਣੇ ਕਬਜ਼ੇ ’ਚ ਲੈ ਕੇ ਸੁਰੱਖਿਅਤ ਰਖਵਾ ਦਿੱਤਾ। ਉਨ੍ਹਾਂ ਦੱਸਿਆ ਕਿ ਬੰਬ ਪੁਰਾਣੀ ਹਾਲਤ ’ਚ ਹੈ ਅਤੇ ਹੋ ਸਕਦਾ ਹੈ ਕਿ ਇਹ ਆਰਮੀ ਨਾਲ ਸਬੰਧਤ ਹੋਵੇ। ਫਿਲਹਾਲ ਬੰਬ ਨਕਾਰਾ ਕਰਨ ਵਾਲੇ ਦਸਤੇ ਨੂੰ ਬੁਲਾਇਆ ਜਾ ਰਿਹਾ ਹੈ। ਇਲਾਕੇ ’ਚ ਬੰਬ ਬਰਾਮਦ ਹੋਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਲੈ ਕੇ 2 ਧਿਰਾਂ ’ਚ ਹੋਈ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ


author

rajwinder kaur

Content Editor

Related News