ਕਪੂਰਥਲਾ ''ਚ ਵਾਪਰੀ ਸ਼ਰਮਨਾਕ ਘਟਨਾ, 9 ਸਾਲਾ ਦਿਵਿਆਂਗ ਬੱਚੀ ਨਾਲ ਜਬਰ-ਜ਼ਿਨਾਹ

Friday, Aug 25, 2023 - 05:58 AM (IST)

ਕਪੂਰਥਲਾ ''ਚ ਵਾਪਰੀ ਸ਼ਰਮਨਾਕ ਘਟਨਾ, 9 ਸਾਲਾ ਦਿਵਿਆਂਗ ਬੱਚੀ ਨਾਲ ਜਬਰ-ਜ਼ਿਨਾਹ

ਸੁਲਤਾਨਪੁਰ ਲੋਧੀ (ਧੀਰ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ’ਤੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਇਕ ਪ੍ਰਵਾਸੀ ਮਜ਼ਦੂਰ ਔਰਤ ਨੇ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਉਹ ਤੇ ਉਸ ਦਾ ਪਤੀ ਇਕ ਕਿਸਾਨ ਦੇ ਘਰ ਮਿਹਨਤ-ਮਜ਼ਦੂਰੀ ਕਰਦੇ ਹਨ ਅਤੇ ਉਸ ਦੀ ਹਵੇਲੀ ’ਚ ਹੀ ਰਹਿੰਦੇ ਹਨ। ਉਸ ਦੇ 5 ਬੱਚੇ ਹਨ, ਜਿਨ੍ਹਾਂ ’ਚ 3 ਲੜਕੀਆਂ ਅਤੇ 2 ਲੜਕੇ ਹਨ। 2 ਲੜਕੀਆਂ ਵਿਆਹੀਆਂ ਹੋਈਆਂ ਹਨ ਅਤੇ ਤੀਸਰੀ ਲੜਕੀ, ਜੋ ਜਨਮ ਤੋਂ ਹੀ ਗੂੰਗੀ-ਬੋਲੀ ਹੈ।

ਇਹ ਖ਼ਬਰ ਵੀ ਪੜ੍ਹੋ - ਮਹੰਤ ਦਿਆਲ ਦਾਸ ਕਤਲ ਕੇਸ 'ਚ ਰਿਸ਼ਵਤ ਲੈਣ ਵਾਲਾ ਇੰਸਪੈਕਟਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ 21 ਅਗਸਤ ਦੀ ਰਾਤ ਨੂੰ ਜਦੋਂ ਉਹ ਬਾਥਰੂਮ ਕਰਨ ਉੱਠੀ ਤਾਂ ਉਸ ਨੇ ਦੇਖਿਆ ਕਿ ਉਸਦੀ ਲੜਕੀ ਉੱਥੇ ਮੌਜੂਦ ਨਹੀਂ ਸੀ, ਜਦੋਂ ਉਸ ਨੇ ਕਾਫੀ ਇੱਧਰ-ਉੱਧਰ ਭਾਲ ਕੀਤੀ ਤਾਂ ਦੇਖਿਆ ਕਿ ਇਕ ਨਾਲ ਲੱਗਦੇ ਕਮਰੇ ਦੇ ਇਕ ਪਾਸੇ ਨੌਜਵਾਨ ਚਰਨਜੀਤ ਸਿੰਘ ਉਸ ਦੀ ਲੜਕੀ ਨਾਲ ਜ਼ਬਰਦਸਤੀ ਕਰ ਰਿਹਾ ਸੀ। ਇਹ ਸਾਰਾ ਕੁਝ ਦੇਖਦੇ ਹੀ ਜਦੋਂ ਉਸ ਨੇ ਰੌਲਾ ਪਾਇਆ ਤਾਂ ਉਹ ਦੌੜ ਗਿਆ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਹਾਈ ਪ੍ਰੋਫਾਈਲ ਸੈਕਸ ਰੈਕੇਟ ਦਾ ਪਰਦਾਫਾਸ਼, ਅਧਿਕਾਰੀ ਦੀ ਕੋਠੀ 'ਚ ਚੱਲ ਰਿਹਾ ਸੀ ਗੰਦਾ ਧੰਦਾ

ਮੁਲਜ਼ਮ ਦੀ ਭਾਲ ਜਾਰੀ : ਲਖਵਿੰਦਰ ਸਿੰਘ ਥਿੰਦ

ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਉਕਤ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਚਰਨਜੀਤ ਸਿੰਘ ਵਿਰੁੱਧ ਧਾਰਾ 376 ਆਈ. ਪੀ. ਸੀ. ਪਾਸਕੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਭਾਲ ਜਾਰੀ ਹੈ, ਜਿਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News