ਕਪੂਰਥਲਾ: ਕਲਯੁੱਗੀ ਚਾਚੇ ਦਾ ਸ਼ਰਮਨਾਕ ਕਾਰਾ, ਧੀਆਂ ਵਰਗੀ ਦਿਵਿਆਂਗ ਭਤੀਜੀ ਦੀ ਰੋਲੀ ਪੱਤ

Sunday, Apr 10, 2022 - 01:38 PM (IST)

ਕਪੂਰਥਲਾ: ਕਲਯੁੱਗੀ ਚਾਚੇ ਦਾ ਸ਼ਰਮਨਾਕ ਕਾਰਾ, ਧੀਆਂ ਵਰਗੀ ਦਿਵਿਆਂਗ ਭਤੀਜੀ ਦੀ ਰੋਲੀ ਪੱਤ

ਕਪੂਰਥਲਾ/ਸੁਲਤਾਨਪੁਰ ਲੋਧੀ (ਭੂਸ਼ਣ, ਮਹਾਜਨ, ਧੀਰ)-ਵੇਖਣ ਅਤੇ ਤੁਰਣ-ਫਿਰਨ ਤੋਂ ਅਸਮਰੱਥ ਭਤੀਜੀ ਨੂੰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਉਣ ਦੇ ਮਾਮਲੇ ’ਚ ਥਾਣਾ ਫੱਤੂਢੀਂਗਾ ਦੀ ਪੁਲਸ ਨੇ ਉਸ ਦੇ ਕਲਯੁੱਗੀ ਚਾਚੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਅਦਾਲਤ ਨੇ 2 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਇਕ ਔਰਤ ਨੇ ਥਾਣਾ ਫੱਤੂਢੀਂਗਾ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਤੇ ਦੱਸਿਆ ਸੀ ਕਿ ਉਸ ਦੇ ਪਤੀ ਦੀ 3 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦੇ 5 ਬੱਚੇ ਹਨ। ਉਸ ਦੀ ਵੱਡੀ ਕੁੜੀ ਦੀ ਉਮਰ 21 ਸਾਲ ਹੈ ਅਤੇ ਉਹ ਜਨਮ ਤੋਂ ਹੀ ਨਾ ਤਾਂ ਚੱਲ-ਫਿਰ ਸਕਦੀ ਹੈ ਅਤੇ ਨਾ ਹੀ ਵੇਖ ਸਕਦੀ ਹੈ ਪਰ ਆਪਣੇ ਪਰਿਵਾਰਕ ਮੈਂਬਰਾਂ ਦੀ ਆਵਾਜ਼ ਨੂੰ ਪਛਾਣ ਲੈਂਦੀ ਹੈ।

ਇਹ ਵੀ ਪੜ੍ਹੋ:  ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

ਬੀਤੀ ਸਵੇਰ ਉਹ ਕਿਸੇ ਦੇ ਘਰ ਕੰਮ ਕਰਨ ਲਈ ਗਈ ਸੀ, ਜਦੋਂ ਉਹ ਦੁਪਹਿਰ ਦੇ ਸਮੇਂ ਘਰ ਵਾਪਸ ਆਈ ਤਾਂ ਉਸ ਦੀ ਕੁੜੀ ਕਾਫ਼ੀ ਡਰੀ ਅਤੇ ਸਹਿਮੀ ਹੋਈ ਸੀ। ਜਦੋਂ ਉਸ ਨੇ ਪਿਆਰ ਨਾਲ ਆਪਣੀ ਕੁੜੀ ਨੂੰ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਸ ਦੇ ਰਿਸ਼ਤੇ ’ਚ ਚਾਚਾ ਲੱਗਣ ਵਾਲੇ ਗੁਰਨਾਮ ਸਿੰਘ ਉਰਫ਼ ਚਿੜਿਆ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਹੈ। ਥਾਣਾ ਫੱਤੂਢੀਂਗਾ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਪੀੜਤ ਕੁੜੀ ਦੇ ਬਿਆਨ ਕਲਮਬੱਧ ਕੀਤੇ। ਇਸ ਦੇ ਬਾਅਦ ’ਚ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਰਾਜੇਸ਼ ਕੱਕੜ ਨੇ ਮੌਕੇ ਦਾ ਮੁਆਇਨਾ ਕੀਤਾ ਤੇ ਛਾਪੇਮਾਰੀ ਦੌਰਾਨ ਮੁਲਜ਼ਮ ਗੁਰਨਾਮ ਸਿੰਘ ਉਰਫ਼ ਚਿੜਿਆ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਫਿਲੌਰ ਪੁਲਸ ਹੱਥ ਲੱਗੀ ਵੱਡੀ ਕਾਮਯਾਬੀ ਲਾਪ੍ਰਵਾਹੀ ਕਾਰਨ ਨਾਕਾਮਯਾਬੀ ’ਚ ਬਦਲੀ, ਜਾਣੋ ਪੂਰਾ ਮਾਮਲਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News