ਹੰਦਵਾੜਾ ''ਚ ਸ਼ਹੀਦ ਹੋਇਆ ਮਾਨਸਾ ਦਾ ਰਾਜੇਸ਼, ਪੰਜਾਬ ਸਰਕਾਰ ਨੇ ਕੀਤਾ ਇਹ ਫੈਸਲਾ

Sunday, May 03, 2020 - 08:03 PM (IST)

ਹੰਦਵਾੜਾ ''ਚ ਸ਼ਹੀਦ ਹੋਇਆ ਮਾਨਸਾ ਦਾ ਰਾਜੇਸ਼, ਪੰਜਾਬ ਸਰਕਾਰ ਨੇ ਕੀਤਾ ਇਹ ਫੈਸਲਾ

ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਹੰਦਵਾੜਾ 'ਚ ਅੱਤਵਾਦੀਆਂ ਦੇ ਐਨਕਾਊਂਟਰ ਦੌਰਾਨ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਰਾਜਰਾਣਾ ਦਾ ਐੱਨ. ਕੇ. ਰਾਜੇਸ਼ ਕੁਮਾਰ (21) ਸ਼ਹੀਦ ਹੋ ਗਿਆ। ਰਾਜੇਸ਼ ਕੁਮਾਰ ਦੀ ਸ਼ਹਾਦਤ ਨੂੰ ਸਲਾਮ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਉੁਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਹ ਰਾਜੇਸ਼ ਕੁਮਾਰ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਨ। 

ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਹੰਦਵਾੜਾ 'ਚ ਹੋਏ ਇਸ ਐਨਕਾਊਂਟਰ 'ਚ ਫੌਜ ਦੇ 4 ਜਵਾਨ ਅਤੇ ਇਕ ਪੁਲਸ ਕਰਮਚਾਰੀ ਸ਼ਹੀਦ ਹੋ ਗਏ। ਇਸ ਦੌਰਾਨ ਲਸ਼ਕਰ ਦੇ 2 ਅੱਤਵਾਦੀ ਵੀ ਮਾਰੇ ਗਏ ਹਨ। ਇਨ੍ਹਾਂ 'ਚੋਂ ਇਕ ਦੀ ਪਛਾਣ ਲਸ਼ਕਰ-ਏ-ਤੋਇਬਾ ਦੇ ਟਾਪ ਕਮਾਂਡਰ ਹੈਦਰ ਦੇ ਤੌਰ 'ਤੇ ਹੋਈ ਹੈ। ਦੂਜੇ ਅੱਤਵਾਦੀ ਦੀ ਪਛਾਣ ਹਾਲੇ ਨਹੀਂ ਹੋ ਸਕੀ ਹੈ।

ਇਸ ਘਟਨਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਵਾਨਾਂ ਦੀ ਬਹਾਦਰੀ ਅਤੇ ਬਲੀਦਾਨ ਨੂੰ ਦੇਸ਼ ਕਦੇ ਭੁਲਾ ਨਹੀਂ ਸਕੇਗਾ। ਪ੍ਰਧਾਨ ਮੰਤਰੀ ਨੇ ਆਪਣੇ ਨਿੱਜੀ ਅਕਾਊਂਟ ਤੋਂ ਇਕ ਟਵੀਟ 'ਚ ਕਿਹਾ ਕਿ ਹੰਦਵਾੜਾ 'ਚ ਸ਼ਹੀਦ ਹੋਏ ਸਾਡੇ ਫੌਜੀਆਂ ਅਤੇ ਸੁਰੱਖਿਆ ਫੋਰਸਾਂ ਨੂੰ ਨਮਨ ਹੈ। ਉਨ੍ਹਾਂ ਦੀ ਵੀਰਤਾ ਅਤੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ। ਉਨ੍ਹਾਂ ਨੇ ਸਾਡੇ ਨਾਗਰਿਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਨਾਲ ਸਮਰਿਪਤ ਹੋ ਕੇ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਪ੍ਰਤੀ ਮੇਰੀ ਹਮਦਰਦੀ ਹੈ।


author

Gurminder Singh

Content Editor

Related News