ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਫਿਰ ਜ਼ਬਰਦਸਤ ਵਿਰੋਧ, ਪੁਲਸ ਨੇ ਹਿਰਾਸਤ ''ਚ ਲਏ ਕਿਸਾਨ
Thursday, Apr 18, 2024 - 11:13 AM (IST)
ਬਾਘਾਪੁਰਾਣਾ (ਅਜੇ ਅਗਰਵਾਲ) : ਭਾਰਤੀ ਜਨਤਾ ਪਾਰਟੀ ਦੇ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਨੂੰ ਲਗਾਤਾਰ ਕਿਸਾਨਾਂ ਦਾ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਜਦੋਂ ਉਹ ਚੋਣ ਪ੍ਰਚਾਰ ਕਰਨ ਲਈ ਬਾਘਾਪੁਰਾਣਾ ਦੀ ਜਨਤਾ ਧਰਮਸ਼ਾਲਾ ਵਿਖੇ ਪਹੁੰਚੇ ਤਾਂ ਇਸ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਪੈ ਗਈ। ਕਿਰਤੀ ਕਿਸਾਨ ਯੂਨੀਅਨ ਦੇ ਝੰਡੇ ਚੁੱਕ ਕੇ ਮੌਕੇ 'ਤੇ ਪਹੁੰਚ ਕੇ ਕਿਸਾਨਾਂ ਨੇ ਭਾਜਪਾ ਉਮੀਦਵਾਰ ਦਾ ਡੱਟ ਕੇ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਪੁਲਸ ਵੱਲੋਂ ਪਹਿਲਾਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਦੌਰਾਨ ਪੁਲਸ ਨੇ ਪਹਿਲਾਂ ਤਾਂ ਰੱਸਾ ਲਗਾ ਕੇ ਕਿਸਾਨਾਂ ਨੂੰ ਰੋਕੀ ਰੱਖਿਆ ਅਤੇ ਅੱਗੇ ਨਹੀਂ ਵਧਣ ਦਿੱਤਾ ਜਦੋਂ ਕਿਸਾਨ ਨਾ ਰੁਕੇ ਤਾਂ ਪੁਲਸ ਨੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਅੱਜ ਤੋਂ ਤਿੰਨ ਦਿਨ ਤਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ
ਕਿਸਾਨਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨ, ਮਜਦੂਰ ਵਿਰੋਧੀ ਪਾਰਟੀ ਹੈ। ਇਕ ਸਾਲ ਦੇ ਕਰੀਬ ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਰਹੇ। ਜਿਸ ਵਿਚ 750 ਕਰੀਬ ਕਿਸਾਨ ਸ਼ਹੀਦ ਹੋ ਗਏ ਜਦੋਂ ਕਿਸਾਨ ਆਪਣੀਆਂ ਮੰਗਾਂ ਮੰਗਦੇ ਹਨ ਉਨ੍ਹਾਂ 'ਤੇ ਲਾਠੀਆਂ ਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਸ਼ਹੀਦ ਕੀਤਾ ਜਾਂਦਾਂ ਹੈ। ਉਨ੍ਹਾਂ ਕਿਹਾ ਕਿ ਜਿੰਨਾਂ ਚਿਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤਕ ਭਾਜਪਾ ਦੇ ਉਮੀਦਵਾਰ ਦਾ ਵਿਰੋਧ ਜਾਰੀ ਰਹੇਗਾ। ਨਹੀਂ ਤਾਂ ਹੰਸ ਰਾਜ ਹੰਸ ਭਾਜਪਾ ਦੀ ਉਮੀਦਵਾਰੀ ਛੱਡ ਕੇ ਆਜ਼ਾਦ ਉਮੀਦਵਾਰ ਖੜ੍ਹੇ ਹੋਣ ਅਤੇ ਸਾਡੇ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਕਿਸਾਨ ਸੜਕਾਂ 'ਤੇ ਆਪਣੀਆਂ ਮੰਗਾ ਨੂੰ ਲੈ ਕੇ ਸੰਘਰਸ਼ ਕਰਦਾ ਆ ਰਿਹਾ ਹੈ ਪਰ ਭਾਜਪਾ ਸਰਕਾਰ ਨੂੰ ਕੋਈ ਫ਼ਿਕਰ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਵਿਧਾਇਕ 'ਤੇ ਚੱਲੀਆਂ ਸਿੱਧੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8