ਹੰਸ ਰਾਜ ਹੰਸ ਦੀ ਪਤਨੀ ਪੰਜ ਤੱਤਾਂ ''ਚ ਵਿਲੀਨ, ਕਈ ਮਸ਼ਹੂਰ ਹਸਤੀਆਂ ਨੇ ਕੀਤੀ ਸ਼ਿਰਕਤ
Thursday, Apr 03, 2025 - 02:21 PM (IST)

ਜਲੰਧਰ (ਵੈੱਬ ਡੈਸਕ, ਸੋਨੂੰ)- ਸੂਫ਼ੀ ਗਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਪਦਮਸ਼੍ਰੀ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਗਈ। ਰੇਸ਼ਮ ਕੌਰ ਦਾ ਅੰਤਿਮ ਸੰਸਕਾਰ ਹੰਸ ਰਾਜ ਹੰਸ ਦੇ ਜੱਦੀ ਪਿੰਡ ਸਫ਼ੀਪੁਰ ਵਿਚ ਕੀਤਾ ਗਿਆ। ਇਸ ਮੌਕੇ ਪਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਸਮੇਤ ਕ੍ਰਿਕਟ ਜਗਤ ਤੋਂ ਸ਼ਿਖ਼ਰ ਧਵਨ ਵੀ ਪਹੁੰਚੇ।
ਇਥੇ ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਰੇਸ਼ਮਾ ਕੌਰ ਨੇ ਬੀਤੇ ਦਿਨ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਅੰਤਿਮ ਸਾਹ ਲਿਆ। ਇਸ ਦੌਰਾਨ ਉਨ੍ਹਾਂ ਦੇ ਪਤੀ ਰਾਜ ਗਾਇਕ ਹੰਸ ਰਾਜ ਹੰਸ ਅਤੇ ਪਰਿਵਾਰ ਦੇ ਬਾਕੀ ਮੈਂਬਰ ਵੀ ਮੌਜੂਦ ਸਨ। ਜਿਵੇਂ ਹੀ ਪੰਜਾਬੀ ਸੰਗੀਤ ਨਾਲ ਜੁੜੀਆਂ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਹੰਸ ਰਾਜ ਹੰਸ ਦੇ ਜਲੰਧਰ ਸਥਿਤ ਨਿਵਾਸ ਸਥਾਨ ’ਤੇ ਲੋਕਾਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਉਨ੍ਹਾਂ ਨਾਲ ਦੁੱਖ਼ ਸਾਂਝਾ ਕੀਤਾ। ਮਿਲੀ ਜਾਣਕਾਰੀ ਮੁਤਾਬਕ ਸਵਰਗੀ ਰੇਸ਼ਮਾ ਕੌਰ ਦਾ ਅੰਤਿਮ ਸੰਸਕਾਰ ਰਾਜ ਗਾਇਕ ਹੰਸ ਰਾਜ ਹੰਸ ਦੇ ਜੱਦੀ ਪਿੰਡ ਸਫ਼ੀਪੁਰ ਜ਼ਿਲ੍ਹਾ ਜਲੰਧਰ ਕੀਤਾ ਗਿਆ।
ਇਹ ਵੀ ਪੜ੍ਹੋ: Punjab: ਪੈਟਰੋਲ ਪੰਪ ਸੰਚਾਲਕਾਂ ਨੂੰ ਨੋਟਿਸ ਜਾਰੀ, 3 ਦਿਨ ਦਾ ਦਿੱਤਾ ਸਮਾਂ ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e