ਸੰਸਦ ਮੈਂਬਰ ਹੰਸ ਰਾਜ ਹੰਸ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

Wednesday, Jul 10, 2019 - 05:29 PM (IST)

ਸੰਸਦ ਮੈਂਬਰ ਹੰਸ ਰਾਜ ਹੰਸ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਜਲੰਧਰ (ਮਹੇਸ਼)— ਦਿੱਲੀ ਦੇ ਉੱਤਰੀ-ਪੱਛਮੀ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਪਦਮਸ਼੍ਰੀ ਹੰਸ ਰਾਜ ਹੰਸ ਨੇ ਸੋਮਵਾਰ ਨੂੰ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਕਰੀਬ ਸਾਢੇ 5 ਲੱਖ ਵੋਟਾਂ ਦੇ ਅੰਤਰ ਨਾਲ ਜਿੱਤ ਕੇ ਸੰਸਦ ਮੈਂਬਰ ਬਣੇ ਹੰਸ ਰਾਜ ਹੰਸ ਨੂੰ ਮਾਣਯੋਗ ਰਾਸ਼ਟਰਪਤੀ ਨੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਉਨ੍ਹਾਂ ਜਿਹੇ ਨੇਤਾਵਾਂ 'ਤੇ ਹਮੇਸ਼ਾ ਮਾਣ ਰਹੇਗਾ।
ਲੋਕ ਸਭਾ ਸੈਸ਼ਨ 'ਚ ਆਪਣੇ ਪਹਿਲੇ ਭਾਸ਼ਣ 'ਚ ਹੀ ਵਿਸ਼ੇਸ਼ ਛਾਪ ਛੱਡਣ ਵਾਲੇ ਹੰਸ ਨੇ ਰਾਸ਼ਟਰਪਤੀ ਵੱਲੋਂ ਦਿੱਤੇ ਗਏ ਪਿਆਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਲਗਾਤਾਰ ਦੂਜੀ ਵਾਰ ਪ੍ਰਧਾਨ ਮੰਤਰੀ ਬਣੇ ਮਾਣਯੋਗ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ 'ਚ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਤੇ ਲੋਕਾਂ ਦੀ ਸੇਵਾ 'ਚ ਕੋਈ ਕਮੀ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਆਪਣੇ ਹਲਕੇ ਦੇ ਲੋਕਾਂ ਲਈ ਮੌਜੂਦ ਹਨ।


author

shivani attri

Content Editor

Related News