"ਮੈਨੂੰ ਨਹੀਂ ਪਤਾ ਚੋਣਾਂ ਕਿੱਥੇ ਹੋ ਰਹੀਆਂ, ਮੈਂ ਤਾਂ ਹੁਣ ..." ਹੰਸ ਰਾਜ ਹੰਸ ਦਾ ਸਿਆਸਤ ਬਾਰੇ ਵੱਡਾ ਬਿਆਨ
Thursday, Jan 29, 2026 - 04:48 PM (IST)
ਜਲੰਧਰ (ਸੋਨੂੰ)- ਪੰਜਾਬ ਦੇ ਸੂਫੀ ਗਾਇਕ ਅਤੇ ਦਿੱਲੀ ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਪ੍ਰੈੱਸ ਕਲੱਬ ਪਹੁੰਚੇ। ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਭਾਜਪਾ ਦੇ ਨਵੇਂ ਮੇਅਰ ਸੌਰਭ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਚੋਣਾਂ ਕਿੱਥੇ ਹੋ ਰਹੀਆਂ ਹਨ ਜਾਂ ਕੌਣ ਜਿੱਤ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਆਪਣੇ ਸੰਗੀਤ ਬਾਰੇ ਸੋਚ ਰਹੇ ਹਨ ਅਤੇ ਇਸ ਲਈ ਰਿਹਰਸਲ ਕਰ ਰਹੇ ਹਨ। ਉਨ੍ਹਾਂ ਨੇ ਸ਼੍ਰੀ ਗੁਰੂ ਰਵਿਦਾਸ ਦੇ 649ਵੇਂ ਜਨਮ ਦਿਵਸ 'ਤੇ ਸਾਰਿਆਂ ਨੂੰ ਵਧਾਈ ਵੀ ਦਿੱਤੀ।
ਇਹ ਵੀ ਪੜ੍ਹੋ: ਭਗਵੰਤ ਮਾਨ ਦਾ 61 ਹਜ਼ਾਰ ਨੌਕਰੀਆਂ ਦੇਣ ਦਾ ਦਾਅਵਾ ਝੂਠ! ਖਹਿਰਾ ਨੇ ਕਿਹਾ ਵ੍ਹਾਈਟ ਪੇਪਰ ਕਰੋ ਜਾਰੀ
ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਗ਼ਰੀਬਾਂ ਦੇ ਗੁਰੂ ਹਨ ਅਤੇ ਉਨ੍ਹਾਂ ਜਾਤੀ-ਪਾਤ ਦਾ ਖੰਡਨ ਕੀਤਾ ਹੈ। ਗਾਇਕ ਨੇ ਕਿਹਾ ਕਿ ਬੇਗਮਪੁਰਾ ਇਕ ਅਜਿਹਾ ਸ਼ਬਦ ਹੈ, ਜਿਸ ਨੂੰ ਜੇਕਰ ਯਾਦ ਰੱਖਿਆ ਜਾਵੇ ਤਾਂ ਇਹ ਰਾਸ਼ਟਰੀ ਗੀਤ ਬਣ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ "ਬੇਗਮ" ਸ਼ਬਦ ਆਪਣੇ ਆਪ 'ਚ ਇਕ ਪਛਾਣ ਹੈ। ਉਨ੍ਹਾਂ ਨੇ ਇਹ ਵੀ ਚਿੰਤਾ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਤੋਂ ਪਹਿਲਾਂ ਇਕ ਖਾਲਿਸਤਾਨੀ ਸੰਗਠਨ ਨੇ ਧਮਕੀ ਦਿੱਤੀ ਹੈ। ਧਮਕੀ ਸਬੰਧੀ ਗਾਇਕ ਨੇ ਕਿਹਾ ਕਿ ਦਾਤਾ ਰਹਿਮ ਕਰੇ ਅਤੇ ਉਨ੍ਹਾਂ ਨੂੰ ਇਨ੍ਹਾਂ ਧਮਕੀਆਂ ਤੋਂ ਮੁਕਤ ਕਰੇ। ਪੰਜਾਬ ਵਿਚ ਜਦੋਂ ਵੀ ਕੋਈ ਆਏ, ਉਹ ਬੇਖ਼ੌਫ਼ ਹੋ ਕੇ ਆਏ। ਗਾਇਕ ਨੇ ਕਿਹਾ ਕਿ ਪੰਜਾਬ ਵਿਚ ਕਦੇ ਕੋਈ ਅਜਿਹੀ ਦੁਖ਼ਦ ਖ਼ਬਰ ਨਾ ਸੁਣਨ ਨੂੰ ਮਿਲੇ, ਉਹ ਇਸ ਸਭ ਲਈ ਅਰਦਾਸ ਕਰਦੇ ਹਨ।
ਇਹ ਵੀ ਪੜ੍ਹੋ: ਜਲੰਧਰ ਦੇ ਨਾਮੀ ਡਾਕਟਰ ਤੋਂ ਗੈਂਗਸਟਰ ਨੇ ਮੰਗੀ 2 ਕਰੋੜ ਦੀ ਫਿਰੌਤੀ, ਕਿਹਾ-ਜਾਨੋਂ ਮਾਰ ਦਿਆਂਗੇ ਪਰਿਵਾਰ
ਉਥੇ ਹੀ ਚੰਡੀਗੜ੍ਹ ਵਿਚ ਅੱਜ ਪੰਜਾਬ ਸਕੱਤਰ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨੂੰ ਲੈ ਕੇ ਕਿਹਾ ਕਿ ਇਹ ਇਕ ਵੱਡਾ ਮਸਲਾ ਹੈ। ਇਸ 'ਤੇ ਧਿਆਨ ਦੇਣ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਪੀ. ਐੱਮ. ਮੋਦੀ ਨਾਲ ਮੁਲਾਕਾਤ ਕਰਨ ਨੂੰ ਲੈ ਕੇ ਕਿਹਾ ਕਿ ਬਾਦਸ਼ਾਹ ਨੂੰ ਬਾਦਸ਼ਾਹ ਦੀ ਮਰਜ਼ੀ ਨਾਲ ਮਿਲਿਆ ਜਾ ਸਕਦਾ ਹੈ। ਅਜਿਹੇ ਵਿਚ ਉਹ ਹੁਣ ਆਪਣੇ ਸੰਗੀਤ ਦੇ ਰਿਆਜ਼ 'ਤੇ ਧਿਆਨ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ: ਮੋਹਾਲੀ 'ਚ ਗੋਲ਼ੀਆਂ ਮਾਰ ਕਤਲ ਕੀਤੇ ਗੁਰਵਿੰਦਰ ਦੇ ਮਾਮਲੇ 'ਚ ਨਵਾਂ ਮੋੜ! ਗੈਂਗਸਟਰ ਗੋਲਡੀ ਬਰਾੜ ਨੇ ਪਾਈ ਪੋਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
