ਹੰਸ ਰਾਜ ਹੰਸ ਦੀ ਪਤਨੀ ਪੰਜ ਤੱਤਾਂ 'ਚ ਵਿਲੀਨ, ਕਈ ਮਸ਼ਹੂਰ ਹਸਤੀਆਂ ਨੇ ਕੀਤੀ ਸ਼ਿਰਕਤ
Thursday, Apr 03, 2025 - 05:10 PM (IST)
ਜਲੰਧਰ (ਵੈੱਬ ਡੈਸਕ, ਸੋਨੂੰ)- ਸੂਫ਼ੀ ਗਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਪਦਮਸ਼੍ਰੀ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਗਈ। ਰੇਸ਼ਮ ਕੌਰ ਦਾ ਅੰਤਿਮ ਸੰਸਕਾਰ ਹੰਸ ਰਾਜ ਹੰਸ ਦੇ ਜੱਦੀ ਪਿੰਡ ਸਫ਼ੀਪੁਰ ਵਿਚ ਕੀਤਾ ਗਿਆ। ਪੁੱਤਰ ਯੁਵਰਾਜ ਹੰਸ ਅਤੇ ਨਵਰਾਜ ਹੰਸ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ। ਇਸ ਮੌਕੇ ਪਾਲੀਵੁੱਡ ਗਾਇਕ ਮਾਸਟਰ ਸਲੀਮ, ਜੱਸੀ ਗਿੱਲ, ਬੱਬਲ ਰਾਏ ਸਮੇਤ ਕ੍ਰਿਕਟ ਜਗਤ ਤੋਂ ਸ਼ਿਖ਼ਰ ਧਵਨ ਅਤੇ ਸਿਆਸੀ ਲੀਡਰ ਸੁਸ਼ੀਲ ਰਿੰਕੂ ਸਮੇਤ ਹੋਰ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ।

ਇਥੇ ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਰੇਸ਼ਮਾ ਕੌਰ ਨੇ ਬੀਤੇ ਦਿਨ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਅੰਤਿਮ ਸਾਹ ਲਿਆ। ਇਸ ਦੌਰਾਨ ਉਨ੍ਹਾਂ ਦੇ ਪਤੀ ਰਾਜ ਗਾਇਕ ਹੰਸ ਰਾਜ ਹੰਸ ਅਤੇ ਪਰਿਵਾਰ ਦੇ ਬਾਕੀ ਮੈਂਬਰ ਵੀ ਮੌਜੂਦ ਸਨ। ਜਿਵੇਂ ਹੀ ਪੰਜਾਬੀ ਸੰਗੀਤ ਨਾਲ ਜੁੜੀਆਂ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਹੰਸ ਰਾਜ ਹੰਸ ਦੇ ਜਲੰਧਰ ਸਥਿਤ ਨਿਵਾਸ ਸਥਾਨ ’ਤੇ ਲੋਕਾਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਉਨ੍ਹਾਂ ਨਾਲ ਦੁੱਖ਼ ਸਾਂਝਾ ਕੀਤਾ।

ਮਿਲੀ ਜਾਣਕਾਰੀ ਮੁਤਾਬਕ ਸਵਰਗੀ ਰੇਸ਼ਮ ਕੌਰ ਦਾ ਅੰਤਿਮ ਸੰਸਕਾਰ ਰਾਜ ਗਾਇਕ ਹੰਸ ਰਾਜ ਹੰਸ ਦੇ ਜੱਦੀ ਪਿੰਡ ਸਫ਼ੀਪੁਰ ਜ਼ਿਲ੍ਹਾ ਜਲੰਧਰ ਕੀਤਾ ਗਿਆ। ਰੇਸ਼ਮ ਕੌਰ ਕਰੀਬ 60 ਸਾਲਾ ਦੇ ਸਨ ਅਤੇ ਉਹ 5 ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸੀ। ਰੇਸ਼ਮ ਕੌਰ ਨੂੰ ਦਿਲ ਦੀ ਬੀਮਾਰੀ ਕਾਰਨ ਸਟੰਟ ਵੀ ਪਿਆ ਸੀ।

ਰੇਸ਼ਮ ਕੌਰ ਦੇ ਦਿਹਾਂਤ ਦੀ ਖ਼ਬਰ ਨਾਲ ਉਨ੍ਹਾਂ ਦੇ ਪਰਿਵਾਰ ਅਤੇ ਸੰਗੀਤ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ। ਪਦਮਸ਼੍ਰੀ ਹੰਸਰਾਜ ਹੰਸ ਇਕ ਪਾਲੀਵੁੱਡ ਗਾਇਕ ਅਤੇ ਸਿਆਸਤਦਾਨ ਹਨ। ਉਹ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਹਨ ਅਤੇ ਉਨ੍ਹਾਂ ਨੂੰ ਪਦਮ ਸ਼੍ਰੀ ਵੀ ਮਿਲਿਆ ਹੈ। ਦਿੱਲੀ ਤੋਂ ਸਾਬਕਾ ਲੋਕ ਸਭਾ ਮੈਂਬਰ ਹੰਸ, ਪੰਜਾਬੀ ਲੋਕ ਅਤੇ ਸੂਫ਼ੀ ਸੰਗੀਤ ਦੇ ਨਾਲ-ਨਾਲ ਫ਼ਿਲਮਾਂ 'ਚ ਵੀ ਗਾਉਂਦੇ ਹਨ ਅਤੇ ਉਨ੍ਹਾਂ ਨੇ ਆਪਣੇ 'ਪੰਜਾਬੀ-ਪੌਪ' ਐਲਬਮ ਵੀ ਜਾਰੀ ਕੀਤੇ ਹਨ। ਉਹ ਨਕੋਦਰ ਵਿੱਚ ਸਥਿਤ ਲਾਲ ਬਾਦਸ਼ਾਹ ਦੇ ਗੱਦੀਨਸ਼ੀਨ ਵੀ ਹਨ।






ਇਹ ਵੀ ਪੜ੍ਹੋ: Punjab: ਪੈਟਰੋਲ ਪੰਪ ਸੰਚਾਲਕਾਂ ਨੂੰ ਨੋਟਿਸ ਜਾਰੀ, 3 ਦਿਨ ਦਾ ਦਿੱਤਾ ਸਮਾਂ ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਵੱਡੀ ਖ਼ਬਰ: Singer ਕਰਨ ਔਜਲਾ ''ਤੇ ਲੱਗੇ ਪਤਨੀ ਨੂੰ ਧੋਖਾ ਦੇਣ ਦੇ ਇਲਜ਼ਾਮ, ਵਿਦੇਸ਼ੀ ਅਦਾਕਾਰਾ ਨਾਲ ਚੱਲ ਰਿਹੈ ਅਫੇਅਰ
