ਸ਼੍ਰੋਮਣੀ ਅਕਾਲੀ ਦਲ ਨੇ ਹੰਸ ਰਾਜ ਜੋਸਨ ਤੇ ਡਾ. ਮਹਿੰਦਰ ਰਿਣਵਾ ਨੂੰ ਪਾਰਟੀ 'ਚੋਂ ਕੀਤਾ ਬਰਖ਼ਾਸਤ, ਦੱਸੀ ਇਹ ਵਜ੍ਹਾ
Friday, Oct 13, 2023 - 08:00 PM (IST)
ਜਲਾਲਾਬਾਦ (ਮਿੱਕੀ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲਾਲਾਬਾਦ ਵਿਖੇ ਵਰਕਰ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹੰਸ ਰਾਜ ਜੋਸਨ ਅਤੇ ਡਾ. ਮਹਿੰਦਰ ਸਿੰਘ ਰਿਣਵਾ ਨੂੰ ਪਾਰਟੀ 'ਚੋਂ ਬਰਖਾਸਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹੰਸ ਰਾਜ ਜੋਸਨ ਤੇ ਡਾ. ਮਹਿੰਦਰ ਰਿਣਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ 2022 ਦੀ ਵਿਧਾਨ ਸਭ ਚੋਣ ਲੜ ਚੁੱਕੇ ਹਨ, ਜੋ ਕਿ ਕਾਂਗਰਸ ਛੱਡ ਕੇ ਹੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਰੋਡਵੇਜ਼ ਡਰਾਈਵਰ ਦੀ ਧੀ ਕਿਰਨਦੀਪ ਕੌਰ ਨੇ ਜੱਜ ਬਣ ਚਮਕਾਇਆ ਬਰਨਾਲਾ ਦਾ ਨਾਂ
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਅਨੁਸ਼ਾਸਨੀ ਕਮੇਟੀ ਵੱਲੋਂ ਹੰਸ ਰਾਜ ਜੋਸਨ ਅਤੇ ਡਾ. ਮਹਿੰਦਰ ਸਿੰਘ ਰਿਣਵਾ ਨੂੰ ਪਾਰਟੀ 'ਚੋਂ ਬਰਖ਼ਾਸਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਤੇ ਜੋ ਵੀ ਪਾਰਟੀ ਦੇ ਨਿਯਮਾਂ ਦੇ ਉਲਟ ਚੱਲੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਅਗਾਮੀ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਲਾਮਬੰਦ ਕੀਤਾ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : OMG! 13 ਹਜ਼ਾਰ ਰੁਪਏ 'ਚ ਖਰੀਦਿਆ ਮੁਖੌਟਾ, 36 ਕਰੋੜ 'ਚ ਵੇਚਿਆ, ਆਖਿਰ ਕੀ ਹੈ ਮਾਮਲਾ?
ਉਧਰ, ਦੂਜੇ ਪਾਸੇ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਹੰਸ ਰਾਜ ਜੋਸਨ ਅਤੇ ਡਾ. ਮਹਿੰਦਰ ਸਿੰਘ ਰਿਣਵਾ ਜਲਦ ਹੀ ਕਾਂਗਰਸ ਪਾਰਟੀ 'ਚ ਸ਼ਾਮਲ ਹੋਣਗੇ, ਜਦਕਿ ਇਸ ਐਲਾਨ ਤੋਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਕਤ ਆਗੂਆਂ ਨੂੰ ਪਾਰਟੀ 'ਚੋਂ ਬਰਖਾਸਤ ਕੀਤੇ ਜਾਣ ਦੀ ਚਰਚਾ ਸਿਆਸਤ ਦੇ ਮੈਦਾਨ ਵਿੱਚ ਅੱਗ ਵਾਂਗ ਫੈਲ ਗਈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੇਮ ਵਲੇਚਾ, ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਜ਼ਿਲ੍ਹਾ ਪ੍ਰਧਾਨ ਅਸ਼ੋਕ ਅਨੇਜਾ, ਉਦਯੋਗਪਤੀ ਮਾ. ਬਲਵਿੰਦਰ ਸਿੰਘ ਗੁਰਾਇਆ, ਟਿੱਕਣ ਪਰੂਥੀ, ਬੱਬੂ ਜੈਮਲਵਾਲਾ, ਲਾਡੀ ਧਵਨ, ਰਿੱਕੀ ਕੁੱਕੜ ਸਮੇਤ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8