ਘਰ ’ਚ ਖੁਸ਼ੀ ਮਾਤਮ ’ਚ ਬਦਲੀ, ਪਰਿਵਾਰਕ ਮੈਂਬਰ ਬੋਲੇ,‘ਸਾਨੂੰ ਕੀ ਪਤਾ ਸੀ ਇਹ ਭਾਣਾ ਵਰਤ ਜਾਣਾ’

Wednesday, May 31, 2023 - 05:12 PM (IST)

ਘਰ ’ਚ ਖੁਸ਼ੀ ਮਾਤਮ ’ਚ ਬਦਲੀ, ਪਰਿਵਾਰਕ ਮੈਂਬਰ ਬੋਲੇ,‘ਸਾਨੂੰ ਕੀ ਪਤਾ ਸੀ ਇਹ ਭਾਣਾ ਵਰਤ ਜਾਣਾ’

ਅੰਮ੍ਰਿਤਸਰ (ਬਿਊਰੋ) : ਅੰਮ੍ਰਿਤਸਰ ਤੋਂ ਕਟੜਾ ਸ਼੍ਰੀ ਵੈਸ਼ਨੋ ਦੇਵੀ ਨੂੰ ਜਾ ਰਹੀ ਬੱਸ ਦੇ ਝੱਜਰ ਕੋਟਲੀ ਇਲਾਕੇ ’ਚ ਖੱਡ ਵਿਚ ਡਿੱਗ ਜਾਣ ਨਾਲ 10 ਲੋਕਾਂ ਦੀ ਮੌਤ ਹੋਣ ਜਾਣ ਦੀ ਸੂਚਨਾ ਮਿਲਦੇ ਹੀ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਪ੍ਰੀਤ ਐਵੇਨਿਊ ਵਿਖੇ ਅਤੇ ਮ੍ਰਿਤਕ ਪਰਿਵਾਰਾਂ ਦੇ ਘਰਾਂ ’ਚ ਮਾਤਮ ਦਾ ਮਾਹੌਲ ਛਾਅ ਗਿਆ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਿਵਾਰਕ ਮੈਂਬਰ ਕੁਝ ਰਿਸ਼ਤੇਦਾਰਾਂ ਸਮੇਤ ਮਾਤਾ ਸ਼੍ਰੀ ਵੈਸ਼ਨੋ ਦੇਵੀ ਬੱਚੇ ਦੇ ਮੁੰਡਨ ਕਰਵਾਉਣ ਲਈ ਜਾ ਰਹੇ ਸੀ ਅਤੇ ‘ਸਾਨੂੰ ਕੀ ਪਤਾ ਸੀ ਇਹ ਭਾਣਾ ਵਰਤ ਜਾਣਾ ਹੈ’। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾ ਰਹੀ ਸ਼ਰਧਾਲੂਆਂ ਦੀ ਬੱਸ ਜੰਮੂ ਜ਼ਿਲ੍ਹੇ ਦੇ ਝੱਜਰ ਕੋਟਲੀ ਇਲਾਕੇ ’ਚ ਇਕ ਖੱਡ ਵਿਚ ਡਿੱਗ ਗਈ। ਇਹ ਸਥਾਨ ਕਟੜਾ ਤੋਂ ਕਰੀਬ 15 ਕਿਲੋਮੀਟਰ ਦੂਰ ਹੈ। ਸਾਰੇ ਲੋਕ ਇੱਕੋ ਪਰਿਵਾਰ ਨਾਲ ਸਬੰਧਤ ਸਨ ਅਤੇ ਕੁਝ ਰਿਸ਼ਤੇਦਾਰ ਬਿਹਾਰ ਤੋਂ ਅੰਮ੍ਰਿਤਸਰ ਆਏ ਹੋਏ ਸਨ ਅਤੇ ਉਹ ਛੋਟੇ ਬੱਚੇ ਦਾ ਮੁੰਡਨ ਕਰਵਾਉਣ ਲਈ ਵੈਸ਼ਨੋ ਮਾਤਾ ਮੰਦਰ ਜਾ ਰਹੇ ਸਨ। ਜਾਂਦੇ ਸਮੇਂ ਉਨ੍ਹਾਂ ’ਚ ਬਹੁਤ ਖੁਸ਼ੀ ਸੀ ਪਰ ਕੀ ਪਤਾ ਸੀ ਉਹ ਉਨ੍ਹਾਂ ਨਾਲ ਇਹ ਵੱਡੀ ਘਟਨਾ ਵਾਪਰ ਜਾਣੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਤਿਹਗੜ੍ਹ ਚੂੜੀਆਂ ਰੋਡ ’ਤੇ ਪ੍ਰੀਤ ਐਵੇਨਿਊ ਸਥਿਤ ਉਨ੍ਹਾਂ ਦੇ ਘਰਾਂ ਵਿਚ ਚੀਕ-ਚਿਹਾੜਾ ਮਚ ਗਿਆ, ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਇਲਾਕੇ ਦੇ ਕੁਝ ਪਤਵੰਤੇ ਘਟਨਾ ਸਥਾਨ ’ਤੇ ਰਵਾਨਾ ਹੋ ਗਏ। ਅੰਮ੍ਰਿਤਸਰ ’ਚ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੇ ਐੱਸ. ਡੀ. ਐੱਮ.-2 - ਬੱਸ ’ਚ ਸਵਾਰ ਇਕ ਹੀ ਪਰਿਵਾਰ ਦੇ 72 ਲੋਕ ਇਸ ਹਾਦਸੇ ਦਾ ਸ਼ਿਕਾਰ ਹੋ ਗਏ, ਜਿਨ੍ਹਾਂ ਵਿਚੋਂ 10 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਅੰਮ੍ਰਿਤਸਰ ’ਚ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਪੁੱਜੇ ਐੱਸ. ਡੀ. ਐੱਮ.-2 ਜਸਕਰਨ ਸਿੰਘ ਨੇ ਦੱਸਿਆ ਕਿ ਉਹ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਮਿਲ ਕੇ ਜੰਮੂ ਜਾ ਰਹੇ ਹਨ, ਜਿੱਥੇ ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਉੱਥੇ ਹੀ ਉਨ੍ਹਾਂ ਦੀ ਹਾਲਤ ਬਾਰੇ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ : ਗੁਰੂ ਨਗਰੀ ਅੰਮ੍ਰਿਤਸਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ 

ਪਰਿਵਾਰ ਦੇ 25 ਮੈਂਬਰ ਅਜੇ ਵੀ ਲਾਪਤਾ : ਕੁੰਵਰ ਵਿਜੇ ਪ੍ਰਤਾਪ ਸਿੰਘ
ਹਲਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪੁੱਜੇ। ਉਨ੍ਹਾਂ ਦੱਸਿਆ ਕਿ ਬੱਸ ਵਿਚ 72 ਲੋਕ ਸਵਾਰ ਸਨ ਅਤੇ ਮਰਨ ਵਾਲਿਆਂ ਦੀ ਗਿਣਤੀ 10 ਦੱਸੀ ਜਾ ਰਹੀ ਹੈ। ਦੂਜੇ ਪਾਸੇ ਕਰੀਬ 25 ਪਰਿਵਾਰਕ ਮੈਂਬਰਾਂ ਦੇ ਲਾਪਤਾ ਹੋਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਉਨ੍ਹਾਂ ਪਰਿਵਾਰ ਨੂੰ ਸਰਕਾਰ ਵੱਲੋਂ ਸਹਿਯੋਗ ਅਤੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਪੰਜਾਬ ਸਰਕਾਰ ਜੰਮੂ ਸਰਕਾਰ ਨਾਲ ਰਾਬਤਾ ਕਾਇਮ ਕਰ ਰਹੀ ਹੈ ਅਤੇ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਕੈਦੀਆਂ ਵਿਚਾਲੇ ਖੂਨੀ ਝੜਪ, ਹੱਥ ਤੋਂ ਵੱਖ ਕੀਤਾ ਅੰਗੂਠਾ 

ਹਰ ਸੰਭਵ ਮਦਦ ਕਰਾਂਗੇ : ਐੱਮ. ਪੀ. ਔਜਲਾ
ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ। ਦੁੱਖ ਦੀ ਘੜੀ ਵਿਚ ਸ਼ਾਮਲ ਹੋਣ ਲਈ ਮੈਂ ਜੰਮੂ ਜਾ ਰਿਹਾ ਹਾਂ ਅਤੇ ਪੀੜਤ ਪਰਿਵਾਰਾਂ ਦੀ ਹਰ ਤਰ੍ਹਾਂ ਨਾਲ ਮਦਦ ਜ਼ਰੂਰ ਕਰਾਂਗਾ।

ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ : ਅਜੈ ਗੁਪਤਾ
ਅੰਮ੍ਰਿਤਸਰ ਦੇ ਹਲਕਾ ਕੇਂਦਰੀ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੇ ਹਾਂ। ਇਸ ਤੋਂ ਇਲਾਵਾ ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਿਆਸੀ ਯੋਧਿਆਂ ਦੇ ਆਕਰਸ਼ਨ ਦਾ ਕੇਂਦਰ ਬਣਿਆ ਬਾਗੇਸ਼ਵਰ ਧਾਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

 


author

Anuradha

Content Editor

Related News