ਓਲੰਪਿਕ ’ਚ ਹਾਕੀ ਟੀਮ ਨੂੰ ਸੈਮੀਫਾਈਨਲ ’ਚ ਪਹੁੰਚਾਉਣ ਵਾਲੀ ਗੁਰਜੀਤ ਕੌਰ ਦੇ ਘਰ ’ਚ ਖੁਸ਼ੀ ਦਾ ਮਾਹੌਲ
Monday, Aug 02, 2021 - 02:21 PM (IST)
ਅਜਨਾਲਾ (ਗੁਰਜੰਟ) : ਟੋਕੀਓ ਵਿਖੇ ਹੋ ਰਹੀਆਂ ਓਲੰਪਿਕ ਖੇਡਾਂ ਦੌਰਾਨ ਭਾਰਤੀ ਹਾਕੀ ਟੀਮ ’ਚ ਖੇਡ ਰਹੀ ਪੰਜਾਬ ਦੀ ਇਕਲੌਤੀ ਖਿਡਾਰਨ ਗੁਰਜੀਤ ਕੌਰ ਦੇ ਯਤਨਾਂ ਸਦਕਾ ਭਾਰਤੀ ਹਾਕੀ ਟੀਮ ਸੈਮੀ ਫਾਈਨਲ ਵਿੱਚ ਪਹੁੰਚ ਚੁੱਕੀ ਹੈ, ਜਿਸ ਤੋਂ ਬਾਅਦ ਸਮੁੱਚੇ ਪੰਜਾਬ ਸਮੇਤ ਇਲਾਕੇ ਭਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਮਿਆਦੀਆਂ ਅਤੇ ਰਿਆੜ ਵਿਖੇ ਖਿਡਾਰਨ ਗੁਰਜੀਤ ਕੌਰ ਦੀ ਮਾਤਾ ਹਰਜਿੰਦਰ ਕੌਰ ਸਮੇਤ ਸਮੂਹ ਪਰਿਵਾਰ ਵਾਲਿਆਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਅਤੇ ਪਰਿਵਾਰ ਵੱਲੋਂ ਲੱਡੂ ਵੰਡ ਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ ਕੈਪਟਨ ਨੂੰ ਮੂਣਕ ’ਚ ਆਏ ਹੜ੍ਹ ਦੀ ਸਮੀਖਿਆ ਕਰਨ ਦੀ ਅਪੀਲ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀਡੀਓ ਕਾਲ ਰਾਹੀਂ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਗੁਰਜੀਤ ਕੌਰ ਨੂੰ ਹੋਰ ਵਧੀਆ ਖੇਡਣ ਦੀ ਕਾਮਨਾ ਕੀਤੀ। ਇਸ ਮੌਕੇ ਮਾਸਟਰ ਗੁਰਪ੍ਰੀਤ ਸਿੰਘ, ਭਾਈ ਕਾਬਲ ਸਿੰਘ ਸ਼ਾਹਪੁਰ, ਮਨਜੀਤ ਸਿੰਘ ਬਾਠ, ਨੰਬਰਦਾਰ ਗੁਰਚਰਨ ਸਿੰਘ ਮਿਆਦੀਆਂ, ਬਲਜਿੰਦਰ ਸਿੰਘ ਮਿਆਦੀਆਂ ਅਤੇ ਯੂਥ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਸਾਰੰਗਦੇਵ ਆਦਿ ਨੇ ਪਰਿਵਾਰ ਨੂੰ ਵਧਾਈ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ।
ਇਹ ਵੀ ਪੜ੍ਹੋ :ਭਾਈ ਬਲਜੀਤ ਸਿੰਘ ਦਾਦੂਵਾਲ ਦਾ ਪਿੰਡ ਵਾਲਿਆਂ ਵਲੋਂ ਬਾਈਕਾਟ ਦਾ ਐਲਾਨ, ਦਿੱਤੀ ਵੱਡੀ ਚਿਤਾਵਨੀ