ਘਰ ''ਚ ਸੀ ਖੁਸ਼ੀ ਦਾ ਮਾਹੌਲ, ਬਾਜ਼ਾਰੋਂ ਸਾਮਾਨ ਲੈਣ ਗਏ ਭਰਾ ਅਤੇ ਫਿਰ...
Saturday, Jan 04, 2025 - 06:27 PM (IST)
![ਘਰ ''ਚ ਸੀ ਖੁਸ਼ੀ ਦਾ ਮਾਹੌਲ, ਬਾਜ਼ਾਰੋਂ ਸਾਮਾਨ ਲੈਣ ਗਏ ਭਰਾ ਅਤੇ ਫਿਰ...](https://static.jagbani.com/multimedia/2025_1image_16_05_43447620399.jpg)
ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ਥਾਣਾ ਸਦਰ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਦਿਲਪ੍ਰੀਤ ਨਾਮ ਦੇ ਨੌਜਵਾਨ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਘਰ 'ਚ ਨੌਜਵਾਨ ਦੀ ਭੈਣ ਦਾ ਜਨਮਦਿਨ ਮਨਾਇਆ ਜਾ ਰਿਹਾ ਸੀ, ਇਸ ਦੌਰਾਨ ਉਹ ਘਰ ਆਏ ਮਹਿਮਾਨਾਂ ਲਈ ਚਾਹ ਲਈ ਦੁੱਧ ਲੈਣ ਗਿਆ ਤਾਂ ਉਸ 'ਤੇ 15 ਤੋਂ 20 ਬੰਦਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਬੁਰੀ ਤਰ੍ਹਾਂ ਜ਼ਖ਼ਮੀ ਕੀਤਾ ਗਿਆ। ਪੀੜਤ ਪਰਿਵਾਰ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਇਨਸਾਫ਼ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਇਸ ਸੰਬਧੀ ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਦਿਲਪ੍ਰੀਤ ਅਤੇ ਉਸਦੀ ਭੈਣ ਹੁਸਨਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਜਨਮਦਿਨ ਕਾਰਨ ਮਹਿਮਾਨ ਆਏ ਹੋਏ ਸਨ ਅਤੇ ਰਾਤ ਉਨ੍ਹਾਂ ਨੂੰ ਚਾਹ ਪਿਲਾਉਣ ਲਈ ਦੁੱਧ ਲੈਣ ਗਏ ਦਿਲਪ੍ਰੀਤ ਨੂੰ ਕੁਝ ਨੋਜਵਾਨ ਵੱਲੋਂ ਗਾਲੀ ਗਲੋਚ ਕਰਦਿਆਂ ਤੇਜ਼ਧਾਰ ਹਥਿਆਰਾ ਨਾਲ ਜਾਨਲੇਵਾ ਹਮਲਾ ਕਰ ਜ਼ਖ਼ਮੀ ਕੀਤਾ ਗਿਆ ਹੈ, ਜਿਸ ਸੰਬਧੀ ਪੀੜਤ ਪਰਿਵਾਰ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉਧਰ ਪੁਲਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਜੋ ਸ਼ਿਕਾਇਤ ਮਿਲੀ ਹੈ ਜਾਂਚ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8