ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਈਦ-ਉਲ-ਫਿਤਰ ਦੀਆਂ ਮੁਬਾਰਕਾਂ

Monday, May 02, 2022 - 07:40 PM (IST)

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਈਦ-ਉਲ-ਫਿਤਰ ਦੀਆਂ ਮੁਬਾਰਕਾਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਈਦ-ਉਲ-ਫਿਤਰ ਮੌਕੇ ਪੰਜਾਬ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਆਪਣੇ ਸੁਨੇਹੇ 'ਚ ਸਪੀਕਰ ਨੇ ਆਸ ਪ੍ਰਗਟਾਈ ਕਿ ਇਹ ਸ਼ੁਭ ਅਵਸਰ ਸਾਰਿਆਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇਗਾ ਤੇ ਸਮਾਜ ਵਿੱਚ ਇਕਮਿਕਤਾ, ਭਾਈਚਾਰਕ ਸਾਂਝ ਤੇ ਮਨੁੱਖੀ ਕਦਰਾਂ-ਕੀਮਤਾਂ 'ਚ ਵਾਧਾ ਹੋਵੇਗਾ।

ਸੰਧਵਾਂ ਨੇ ਕਿਹਾ ਕਿ ਸਾਰਿਆਂ ਨੂੰ ਈਦ-ਉਲ-ਫਿਤਰ ਮਿਲ-ਜੁਲ ਕੇ ਮਨਾਉਣੀ ਚਾਹੀਦੀ ਹੈ ਅਤੇ ਆਰਥਿਕ ਪੱਖੋਂ ਖੁਸ਼ਹਾਲ ਲੋਕਾਂ ਨੂੰ ਗਰੀਬ, ਬੇਸਹਾਰਾ, ਲੋੜਵੰਦ ਅਤੇ ਯਤੀਮਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ


author

Mukesh

Content Editor

Related News