ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ ''ਚ ਸ਼ਾਮਲ ਹੋਇਆ ਇਹ ਆਗੂ

Wednesday, Apr 29, 2026 - 11:59 AM (IST)

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ ''ਚ ਸ਼ਾਮਲ ਹੋਇਆ ਇਹ ਆਗੂ

ਪਟਿਆਲਾ (ਬਲਜਿੰਦਰ): ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਹੈਪੀ ਲੌਹਟ ਨੂੰ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਹੈਪੀ ਲੌਹਟ ਅਖਿਲ ਭਾਰਤੀ ਵਾਲਮੀਕਨ ਮਹਾਸਭਾ ਦੇ ਕੌਮੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਪਟਿਆਲਾ ਦੇ ਸਾਬਕਾ ਪ੍ਰਧਾਨ ਸਨ। 

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹੈਪੀ ਲੌਹਟ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਅਤੇ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਵੀ ਮੌਜੂਦ ਸਨ। ਉਨ੍ਹਾਂ ਨੇ ਵੀ ਹੈਪੀ ਲੌਹਟ ਦਾ ਭਾਜਪਾ ਵਿਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ। 


author

Anmol Tagra

Content Editor

Related News