ਗੈਂਗਸਟਰ ਭਾਨਾ ਦੇ ਨਜ਼ਦੀਕੀ ਹੈੱਪੀ ਮਰਡਰ ਕੇਸ ਦਾ ਇਕ ਹੋਰ ਦੋਸ਼ੀ ਕਾਬੂ
Monday, Dec 04, 2017 - 06:36 PM (IST)
ਜਲੰਧਰ(ਸ਼ਿੰਦਾ)— ਇਥੋਂ ਦੇ ਬਬਰੀਕ ਚੌਕ ਨੇੜੇ ਬੀਤੀ 23 ਨਵੰਬਰ ਨੂੰ ਸਬਜ਼ੀ ਮੰਡੀ ਦੇ ਕੋਲ ਗੈਂਗਸਟਰ ਦਲਜੀਤ ਸਿੰਘ ਭਾਨਾ ਦੇ ਨਜ਼ਦੀਕੀ ਰਹਿ ਚੁੱਕੇ ਅਸ਼ੋਕ ਕੁਮਾਰ ਉਰਫ ਹੈੱਪੀ ਨੂੰ ਅਣਪਛਾਤੇ ਲੋਕਾਂ ਵੱਲੋਂ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਕਤਲ ਕੇਸ 'ਚ ਥਾਣਾ ਨੰਬਰ 5 ਦੀ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਨੂੰ ਮਾਮਲੇ ਨੂੰ ਲੈ ਕੇ ਥਾਣਾ ਨੰਬਰ 5 ਦੀ ਪੁਲਸ ਨੇ ਸੋਮਵਾਰ ਇਕ ਹੋਰ ਦੋਸ਼ੀ ਨੂੰ ਗ੍ਰਿ੍ਰਫਤਾਰ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਫੜ੍ਹੇ ਗਏ ਦੋਸ਼ੀ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਗੇਲੂ ਪੁੱਤਰ ਤਰਸੇਮ ਸਿੰਘ ਵਾਸੀ ਬਸਤੀ ਸ਼ੇਖ ਦੇ ਰੂਪ 'ਚ ਹੋਈ ਹੈ।

ਤੁਹਾਨੂੰ ਦੱਸ ਦਈਏ ਇਸ ਕਤਲ ਕਾਂਡ 'ਚ ਪਹਿਲਾਂ ਵੀ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ, ਜਿਨ੍ਹਾਂ 'ਚੋਂ ਦੋ ਨੂੰ ਬੀਤੇ ਦਿਨ ਜੇਲ ਭੇਜ ਦਿੱਤਾ ਗਿਆ। ਥਾਣਾ ਨੰਬਰ 5 ਦੇ ਮੁੱਖ ਅਫਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕਤਲ ਕੇਸ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਲਾਪਰਵਾਹੀ ਨਹੀਂ ਵਰਤੀ ਜਾ ਰਹੀ ਹੈ। ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ 'ਤੇ ਵੀ ਸ਼ਿਕੰਜਾ ਕੱਸਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਵੀ ਕੀਤੀ ਜਾਵੇਗੀ।
