ਚੰਡੀਗੜ੍ਹ ਧਮਾਕਾ ਮਾਮਲਾ : ਹੈਪੀ ਦੇ ਪਰਿਵਾਰ ਨੇ ਪਹਿਲੀ ਵਾਰ ਕਰ ਦਿੱਤੇ ਵੱਡੇ ਖ਼ੁਲਾਸੇ

Monday, Sep 16, 2024 - 02:48 PM (IST)

ਚੰਡੀਗੜ੍ਹ ਧਮਾਕਾ ਮਾਮਲਾ : ਹੈਪੀ ਦੇ ਪਰਿਵਾਰ ਨੇ ਪਹਿਲੀ ਵਾਰ ਕਰ ਦਿੱਤੇ ਵੱਡੇ ਖ਼ੁਲਾਸੇ

ਚੰਡੀਗੜ੍ਹ/ਅੰਮ੍ਰਿਤਸਰ : ਚੰਡੀਗੜ੍ਹ ਦੇ ਸੈਕਟਰ-10 'ਚ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਹੈਪੀ ਪਾਸੀਆ ਦੀ ਵੱਡੀ ਭੂਮਿਕਾ ਦੱਸੀ ਜਾ ਰਹੀ ਹੈ। ਪੁਲਸ ਵਲੋਂ ਲਗਾਤਾਰ ਉਸ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਹੈਪੀ ਦੇ ਪਰਿਵਾਰਕ ਮੈਂਬਰ ਖੁੱਲ੍ਹ ਕੇ ਮੀਡੀਆ ਸਾਹਮਣੇ ਆ ਗਏ ਹਨ ਅਤੇ ਉਨ੍ਹਾਂ ਨੇ ਪੁਲਸ 'ਤੇ ਗੰਭੀਰ ਇਲਜ਼ਾਮ ਲਾਏ ਹਨ। ਹੈਪੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਸ ਜਾਣ-ਬੁਝ ਕੇ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਨੂੰ ਨਾ ਤਾਂ ਹੈਪੀ ਦਾ ਕੋਈ ਫੋਨ ਆ ਰਿਹਾ ਹੈ ਅਤੇ ਨਾ ਹੀ ਕਿਸੇ ਵਾਰਦਾਤ ਬਾਰੇ ਉਨ੍ਹਾਂ ਦੀ ਗੱਲ ਹੈਪੀ ਨਾਲ ਹੋਈ ਹੈ। ਪਰਿਵਾਰ ਨੇ ਕਿਹਾ ਕਿ ਪੁਲਸ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਦੇ ਘਰ ਆ ਕੇ ਤਲਾਸ਼ੀਆਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਘਰ ਤੱਕ ਤਾਂ ਠੀਕ ਹੈ ਪਰ ਸਾਡੇ ਰਿਸ਼ਤੇਦਾਰਾਂ ਨੂੰ ਵੀ ਜਾਣ-ਬੁੱਝ ਕੇ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਬੋਲਦਿਆਂ ਕਿਹਾ ਕਿ ਸਾਡੇ ਪਾਸਪੋਰਟ ਤੱਕ ਤਾਂ ਪੁਲਸ ਕੋਲ ਜਮ੍ਹਾਂ ਹਨ ਪਰ ਪੁਲਸ ਸਾਡੇ ਪਰਿਵਾਰਕ ਮੈਂਬਰਾਂ ਤੋਂ ਕਦੇ 2000 ਅਤੇ ਕਦੇ 4 ਹਜ਼ਾਰ ਰੁਪਏ ਦੇ ਨਾਲ-ਨਾਲ ਉਨ੍ਹਾਂ ਦੇ ਮੋਬਾਇਲ ਵੀ ਲੈ ਕੇ ਚਲੀ ਜਾਂਦੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਧਮਾਕਾ ਮਾਮਲੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ, ਪੜ੍ਹੋ ਪੂਰੀ ਖ਼ਬਰ

ਜਦੋਂ ਪੁਲਸ ਵਲੋਂ ਰੇਡ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨਾਲ ਕੋਈ ਮਹਿਲਾ ਮੁਲਾਜ਼ਮ ਵੀ ਨਹੀਂ ਹੁੰਦੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਸ ਨੇ ਬਹੁਤ ਜ਼ਿਆਦਾ ਤੰਗ ਕੀਤਾ ਹੋਇਆ ਹੈ ਅਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਦੱਸਣਯੋਗ ਹੈ ਕਿ ਚੰਡੀਗੜ੍ਹ ਦੇ ਸੈਕਟਰ-10 'ਚ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਲਗਾਤਾਰ ਹੀ ਪੰਜਾਬ 'ਚ ਪੁਲਸ ਵੱਲੋਂ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦਾ ਮਾਸਟਰ ਮਾਈਂਡ ਹੈਪੀ ਨੂੰ ਦੱਸਿਆ ਜਾ ਰਿਹਾ ਹੈ, ਜੋ ਕਿ ਇਸ ਵੇਲੇ ਵਿਦੇਸ਼ 'ਚ ਬੈਠਾ ਹੋਇਆ ਹੈ ਪਰ ਉਸ ਦੇ ਪਰਿਵਾਰ ਵਲੋਂ ਇਸ ਘਟਨਾ 'ਚ ਹੈਪੀ ਦਾ ਹੱਥ ਹੋਣ ਤੋਂ ਕੋਰੀ ਨਾਂਹ ਕੀਤੀ ਜਾ ਰਹੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News