ਹਰਬੰਸ ਜਲਾਲ ਨੂੰ ਸੁਖਬੀਰ-ਮਲੂਕਾ ਤੋਂ ਜਾਨ ਦਾ ਖਤਰਾ!

Saturday, Dec 01, 2018 - 05:21 PM (IST)

ਹਰਬੰਸ ਜਲਾਲ ਨੂੰ ਸੁਖਬੀਰ-ਮਲੂਕਾ ਤੋਂ ਜਾਨ ਦਾ ਖਤਰਾ!

ਬਠਿੰਡਾ : ਪੰਜਾਬ ਦੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਨੇ ਸੁਖਬੀਰ ਸਿੰਘ ਬਾਦਲ ਅਤੇ ਸਿਕੰਦਰ ਸਿੰਘ ਮਲੂਕਾ ਤੋਂ ਆਪਣੀ ਜਾਨ ਦਾ ਖਤਰਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਹਰਬੰਸ ਸਿੰਘ ਜਲਾਲ ਨੇ ਕਿਹਾ ਕਿ ਜੇਕਰ ਐੱਸ. ਆਈ. ਟੀ. ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ ਨੂੰ ਮਜ਼ਬੂਰ ਹੋ ਕੇ ਹਾਈਕੋਰਟ ਦਾ ਸਹਾਰਾ ਲੈਣਾ ਪਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੇਅਦਬੀ ਮਾਮਲਿਆਂ 'ਤੇ ਬਣੇ ਰਣਜੀਤ ਸਿੰਘ ਕਮਿਸ਼ਨ 'ਤੇ ਬਿਲਕੁਲ ਵੀ ਭਰੋਸਾ ਨਹੀਂ  ਸੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਗਈ ਤਾਂ ਉਹ ਹੋਰ ਵੀ ਸਬੂਤ ਦੇ ਸਕਦੇ ਹਨ। 


author

Babita

Content Editor

Related News