ਹਰਭਜਨ ਸਿੰਘ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
Sunday, May 19, 2019 - 08:52 AM (IST)

ਜਲੰਧਰ : ਦੇਸ਼ ਦੀਆਂ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ 'ਚ 13 ਲੋਕ ਸਭਾ ਹਲਕਿਆਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਲੋਕ ਪੋਲਿੰਗ ਬੂਥ 'ਤੇ ਸਵੇਰੇ 7 ਵਜੇ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪੁੱਜ ਗਏ ਹਨ। ਜਿੱਥੇ ਆਮ ਜਨਤਾ ਅਤੇ ਉਮੀਦਵਾਰ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਦੇ ਗੜ੍ਹ ਦੇ ਪੋਲਿੰਗ ਬੂਥ 'ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।