ਪੰਜਾਬ 'ਚ ਬਿਜਲੀ ਸੰਕਟ ਦੌਰਾਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲੇ ਹਰਭਜਨ ਸਿੰਘ, ਕੀਤੀ ਇਹ ਮੰਗ

04/07/2022 12:37:07 PM

ਪਟਿਆਲਾ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵਲੋਂ ਕੇਂਦਰੀ ਕੋਲਾ ਤੇ ਖਣਿਜ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਇੱਥੇ ਸੰਸਦ ਭਵਨ ਵਿਖੇ ਅਤੇ ਕੇਂਦਰੀ ਬਿਜਲੀ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨਾਲ  ਮੀਟਿੰਗ ਕਰਕੇ ਪੰਜਾਬ ਦੇ ਬਿਜਲੀ ਨਾਲ ਸਬੰਧਤ ਮੁੱਦੇ ਅਤੇ ਚੱਲ ਰਹੇ ਕੋਲਾ ਸੰਕਟ ਨਾਲ ਜੁੜੇ ਸੂਬੇ ਦੇ ਸਰੋਕਾਰਾਂ ਬਾਰੇ ਗੱਲਬਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਨੇ ਕੋਲੇ ਸਬੰਧੀ ਸਬ ਗਰੁੱਪ ਕਮੇਟੀ ਵਲੋਂ ਸੂਬੇ ਦੇ ਆਪਣੇ ਪਲਾਂਟਾਂ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਕੀਤੀ ਕੋਲੇ ਦੀ ਵੰਡ ਦੇ ਮੁਕਾਬਲੇ ਕੋਲੇ ਦੇ ਘੱਟ ਰੇਕਾਂ ਦੀ ਸਪਲਾਈ ਹੋਣ ਦਾ ਮੁੱਦਾ ਵੀ ਚੁੱਕਿਆ। ਹਰਭਜਨ ਸਿੰਘ ਨੇ ਪੰਜਾਬ ਦੇ ਬਿਜਲੀ ਸਬੰਧੀ ਮੁੱਦਿਆਂ ’ਤੇ ਚਰਚਾ ਕਰਨ ਲਈ ਦਿੱਲੀ ਵਿਖੇ ਕੇਂਦਰੀ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨਾਲ ਵੀ ਮੁਲਾਕਾਤ ਕੀਤੀ। ਕੇਂਦਰੀ ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਦੀ ਘੋਖ ਕਰਨਗੇ ਅਤੇ ਪੰਜਾਬ ਨੂੰ ਲੋੜੀਂਦੀ ਮਾਤਰਾ ਵਿਚ ਬਿਜਲੀ ਮੁਹੱਈਆ ਕਰਵਾਉਣਗੇ। ਪੰਜਾਬ ਦੇ ਬਿਜਲੀ ਮੰਤਰੀ ਵਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੁੱਦਾ ਵੀ ਉਠਾਇਆ ਗਿਆ।

ਇਹ ਵੀ ਪੜ੍ਹੋ : ਬਠਿੰਡਾ-ਕੋਟਕਪੂਰਾ ਨੈਸ਼ਨਲ ਹਾਈਵੇ ਜਾਮ ਦੀ ਹੋਈ ਸਮਾਪਤੀ, ਮੋਰਚੇ ਵੱਲੋਂ ਸਰਕਾਰ ਨੂੰ 2 ਦਿਨ ਦਾ ਅਲਟੀਮੇਟਮ

ਹਰਭਜਨ ਸਿੰਘ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ 10 ਜੂਨ ਤੱਕ ਪੰਜਾਬ ਨੂੰ ਰੋਜ਼ਾਨਾ 20 ਰੈਂਕ ਕੋਲਾ ਦਿੱਤਾ ਜਾਵੇ ਅਤੇ ਉਨ੍ਹਾਂ ਨੇ ਪੰਜਾਬ ਲਈ ਵਾਧੂ 50 ਲੱਖ ਮੀਟ੍ਰਿਕ ਟਨ ਕੋਲੇ ਦੀ ਮੰਗ ਵੀ ਕੀਤੀ ਤਾਂ ਜੋ ਝੋਨੇ ਦੇ ਸੀਜ਼ਨ ’ਚ ਉਨ੍ਹਾਂ ਨੂੰ ਬਿਜਲੀ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਦੱਸ ਦੇਈਏ ਕਿ ਕੇਂਦਰ ਨੇ ਪਹਿਲਾਂ ਹੀ ਸਾਰੇ ਸੂਬਿਆਂ ਨੂੰ ਆਪਣੇ ਪੱਧਰ 'ਤੇ ਕੋਲੇ ਦਾ ਪ੍ਰਬੰਧ ਕਰਨ ਲਈ ਕਿਹਾ ਹੈ। ਬੀਤੇ ਕੱਲ ਸਵੇਰੇ 9 ਵਜੇ ਤੋਂ ਹੀ ਪੰਜਾਬ ’ਚ ਡਿਮਾਂਡ ਦੇ ਮੁਕਾਬਲੇ 245 ਮੇਗਾਵਾਟ ਬਿਜਲੀ ਦੀ ਘਾਟ ਹੋ ਗਈ, ਜਿਸ ਕਾਰਨ ਸੂਬੇ ਦੇ ਪਿੰਡਾਂ ’ਚ 7 ਘੰਟੇ ਅਤੇ ਸ਼ਹਿਰਾਂ ’ਚ 2-3 ਘੰਟੇ ਤੱਕ ਬਿਜਲੀ ਦੇ ਲੰਬੇ ਕੱਟ ਲੱਗੇ। ਪੰਜਾਬ ਦੇ ਥਰਮਲ ਪਲਾਂਟਾਂ ’ਚ 12 ਤੋਂ 20 ਦਿਨਾਂ ਤੱਕ ਦਾ ਕੋਇਲਾ ਬਚਿਆ ਹੈ। ਪੰਜਾਬ 2600 ਮੇਗਾਵਾਟ ਤੱਕ ਦੀ ਬਿਜਲੀ ਕੇਂਦਰ ਪੂਲ ਤੋਂ ਰੋਜ਼ਾਨਾ ਲੈਂਦਾ ਹੈ ਅਤੇ ਹੁਣ ਇਸ ’ਚ ਵੀ ਕਟੌਤੀ ਕਰ ਦਿੱਤੀ ਗਈ ਹੈ ਜਿਸ ਕਾਰਨ ਦਿਹਾਤੀ ਇਲਾਕਿਆਂ ’ਚ ਲੰਬੇ ਕੱਟ ਲਗਾਏ ਜਾ ਰਹੇ ਹਨ। 

ਇਹ ਵੀ ਪੜ੍ਹੋ : ‘ਆਪ’ ਵਿਧਾਇਕਾਂ ਨੂੰ ਬੀਬੀਆਂ ਦਾ ਸਵਾਲ: ਸਾਡੇ ਖਾਤਿਆਂ ’ਚ ਕਦੋਂ ਆਉਣਗੇ ਹਜ਼ਾਰ-ਹਜ਼ਾਰ ਰੁਪਏ?

ਹਰਭਜਨ ਸਿੰਘ ਨੇ ਪਾਵਰਕਾਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨਾਲ ਮਿਲ ਕੇ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੂੰ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਪੂਲ ਤੋਂ ਵਾਧੂ ਬਿਜਲੀ ਦੇਣ ਦੀ ਮੰਗ ਕੀਤੀ। ਕੇਂਦਰ ਵਲੋਂ ਮਿਲ ਰਹੀ ਕੋਲੇ ਦੀ ਘੱਟ ਸਪਲਾਈ ਕਾਰਨ ਪੰਜਾਬ ਨੂੰ ਲੰਬੇ ਲੰਬੇ ਬਿਜਲੀ ਦੇ ਕੱਟ ਲਗਾਉਣੇ ਪੈ ਰਹੇ ਹਨ ਅਤੇ ਪਾਵਰਕਾਮ ਦੇ ਵਿੱਤੀ ਹਾਲਾਤ ਵੀ ਠੀਕ ਨਹੀਂ ਹਨ।  ਪੰਜਾਬ ਦੇ ਕਈ ਹਿੱਸਿਆਂ ’ਚ ਰਾਤ ਦਾ ਤਾਪਮਾਨ ਘੱਟ ਹੋਣ ਕਾਰਨ ਪਾਵਰਕਾਮ ਵਲੋਂ ਬਿਜਲੀ ਦੇ ਕੱਟ ਲਗਾਏ ਜਾ ਸਕਦੇ ਹਨ। ਵੱਡੇ ਸ਼ਹਿਰਾਂ ਵਿੱਚ ਬਿਜਲੀ ਦੇ ਕੱਟ ਦਾ ਸਮਾਂ ਸਵੇਰੇ  ਸੰਭਾਵਿਤ ਹੋ ਸਕਦਾ ਹੈ ਪਰ ਪਿੰਡਾਂ ’ਚ ਬਿਜਲੀ ਦੇ ਕੱਟ ਲਗਾਤਾਰ ਜਾਰੀ ਹੈ।

ਨੋਟ - ਪੰਜਾਬ ’ਚ ਵੱਧ ਰਹੇ ਬਿਜਲੀ ਸਕੰਟ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ 


Anuradha

Content Editor

Related News